ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਝੋਨੇ ਦੀ ਪਨੀਰੀ ਮੁਹਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਤ 

representational Image

ਹੈਲਪਲਾਈਨ ਨੰਬਰ 7710665725 'ਤੇ ਸੰਪਰਕ ਕਰ ਸਕਦੇ ਹਨ ਕਿਸੇ ਵੀ ਜ਼ਿਲ੍ਹੇ ਦੇ ਕਿਸਾਨ 
ਸਵੇਰੇ 8 ਵਜੇ ਤੋਂ ਰਾਤ  9:30 ਵਜੇ ਤਕ ਕੀਤਾ ਜਾ ਸਕਦਾ ਸੰਪਰਕ 
ਚੰਡੀਗੜ੍ਹ:
ਪੰਜਾਬ ਸਰਕਾਰ ਨੇ ਸੂਬੇ ਵਿਚ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਹੈ। ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਪੁੰਛ ਸੈਕਟਰ 'ਚ ਸ਼ਹੀਦ ਹੋਇਆ ਪੰਜਾਬ ਦਾ ਪੁੱਤ ਵਰਿੰਦਰ ਸਿੰਘ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ “77106-65725”  ‘ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਗਾ ਰਹੀ ਹੈ।

ਇਹ ਵੀ ਪੜ੍ਹੋ:  ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ

ਖੇਤੀਬਾੜੀ ਮੰਤਰੀ ਭਲਕੇ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਨਗੇ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ:  ਬੇਂਗਲੁਰੂ ਵਿਚ ਵਿਰੋਧੀ ਧਿਰਾਂ ਦੇ ਗਠਜੋੜ ਦਾ ਐਲਾਨ: 2024 ਵਿਚ ਹੋਵੇਗਾ ‘ਇੰਡੀਆ’ ਬਨਾਮ ‘ਐਨ.ਡੀ.ਏ.’

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਝੋਨੇ ਦੀ ਪਨੀਰੀ ਦੀ ਮੰਗ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਝੋਨੇ ਦੀ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਾਲੇ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨ ਦੀ ਲੋੜ ਹੈ।