ਕਿਸਾਨਾਂ ਤੇ ਮਜ਼ਦੂਰਾਂ ਵਿਚਕਾਰ ਫੁੱਟ ਪਾਉਣ ਲਈ BJP ਦੀ ਨਵੀਂ ਚਾਲ! Gurnam Charuni ਨੇ ਕੀਤੀ ਅਪੀਲ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਹਰਿਆਣਾ ਵਿਚ ਇਕ ਨਵੀਂ ਗੱਲ ਸਾਹਮਣੇ ਆਈ ਹੈ।

Gurnam Charuni's message for Farmers and laborers

ਚੰਡੀਗੜ੍ਹ:  ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Charuni's message) ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਹਰਿਆਣਾ ਵਿਚ ਇਕ ਨਵੀਂ ਗੱਲ ਸਾਹਮਣੇ ਆਈ ਹੈ। ਉਹਨਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਅਤੇ ਮਜ਼ਦੂਰਾਂ ਵਿਚਕਾਰ ਫੁੱਟ ਪਾਉਣ ਲਈ ਨਵੀਂ ਚਾਲ ਚੱਲੀ ਹੈ। ਦਰਅਸਲ ਭਾਜਪਾ ਵੱਲੋਂ ਕਣਕ ਦੀਆਂ ਛੋਟੀਆਂ-ਛੋਟੀਆਂ ਥੈਲੀਆਂ ਵੰਡੀਆਂ ਜਾ ਰਹੀਆਂ ਹਨ, ਜਿਨ੍ਹਾਂ ਉੱਤੇ ਪੀਐਮ ਮੋਦੀ ਦੀ ਫੋਟੋ ਲਗਾਈ ਗਈ ਹੈ।

ਹੋਰ ਪੜ੍ਹੋ: ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਕਿਸਾਨ ਆਗੂ ਨੇ ਕਿਹਾ ਕਿ ਭਾਜਪਾ ਛੋਟੇ-ਛੋਟੇ ਲਾਲਚ ਦੇ ਕੇ ਮਜ਼ਦੂਰਾਂ ਦੀਆਂ ਵੋਟਾਂ ਹਾਸਲ ਕਰਨਾ ਚਾਹੁੰਦੀ ਹੈ। ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਕਈ ਥਾਈਂ ਕਿਸਾਨਾਂ ਨੇ ਇਸ ਦਾ ਵਿਰੋਧ ਕਰਦਿਆਂ ਥੈਲੀਆਂ ਨੂੰ ਸਾੜਿਆ ਵੀ ਹੈ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਬਰਬਾਦ ਨਾ ਕੀਤੀ ਜਾਵੇ, ਸਿਰਫ ਖਾਲੀ ਥੈਲੀਆਂ ਹੀ ਸਾੜੀਆਂ ਜਾਣ।

ਹੋਰ ਪੜ੍ਹੋ: ਦੇਸ਼ ਨੂੰ ਮਿਲ ਸਕਦੀ ਹੈ ਪਹਿਲੀ ਮਹਿਲਾ CJI, ਜਸਟਿਸ ਬੀਵੀ ਨਾਗਰਤਨਾ 2027 ਵਿਚ ਬਣ ਸਕਦੀ ਹੈ ਮੁੱਖ ਜੱਜ

ਕਿਸਾਨ ਆਗੂ (Farmer Leader Gurnam Singh Charuni) ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਿਲ ਕੇ ਰਹਿਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸਾਡੀ ਲੜਾਈ ਪੂੰਜੀਪਤੀਆਂ ਅਤੇ ਸਰਕਾਰ ਖਿਲਾਫ਼ ਹੈ। ਸਾਨੂੰ ਆਪਸ ਵਿਚ ਇਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ। ਉਹਨਾਂ ਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਸ਼ਾਂਤਮਈ ਅਤੇ ਸੀਮਾ ਵਿਚ ਰਹਿ ਕੇ ਭਾਜਪਾ ਦਾ ਵਿਰੋਧ ਕਰਨ ਲਈ ਕਿਹਾ। ਕਿਸਾਨ ਆਗੂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਸਾਨੂੰ ਭੀਖ ਉੱਤੇ ਜਿਊਂਦਾ ਰੱਖਣਾ ਚਾਹੁੰਦੀ ਹੈ।