ਪਰਾਲੀ ਤੇ ਰਹਿੰਦ-ਖੂੰਹਦ ਨੂੰ ਬਿਨਾਂ ਜਲਾਏ ਖੇਤੀ ਕਰ ਰਿਹਾ ਹੈ ਪਿੰਡ ਭਾਗੂ ਦਾ ਕਿਸਾਨ ਚੂਹੜ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪਾਣੀ ਦੀ ਬਚਤ 'ਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਪਾ ਰਿਹਾ ਵਡਮੁੱਲਾ ਯੋਗਦਾਨ...

residue on straw

ਚੰਡੀਗੜ੍ਹ: ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਝੋਨੇ ਦੀ ਪਰਾਲੀ ਤੇ ਰਹਿੰਦ-ਖ਼ੂੰਹਦ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਲਗਾਤਾਰ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪਿੰਡ ਪੱਧਰ 'ਤੇ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।

ਇਨਾਂ ਕੈਂਪਾਂ ਤੋਂ ਪ੍ਰੇਰਿਤ ਹੋ ਕੇ ਕਿਸਾਨਾਂ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਨਾਂ ਜਲਾਏ ਤੇ ਆਧੁਨਿਕ ਮਸ਼ੀਨੀਕਰਨ ਦੀ ਵਰਤੋਂ ਨਾਲ ਖੇਤੀ ਕਰਕੇ ਇਸ ਦੇ ਜ਼ਿਲੇ ਅੰਦਰ ਕਾਫ਼ੀ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਖੇਤੀਬਾੜੀ ਵਿਭਾਗ ਦੀ ਪੇ੍ਰਰਨਾ ਸਦਕਾ ਜ਼ਿਲੇ ਦੇ ਪਿੰਡ ਭਾਗੂ ਦਾ ਕਿਸਾਨ ਚੂਹੜ ਸਿੰਘ ਤਕਰੀਬਨ ਸਾਢੇ ਤਿੰਨ ਦਹਾਕਿਆਂ ਤੋਂ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹਾ ਹੈ। ਇਸ ਕਿਸਾਨ ਵਲੋਂ ਹੁਣ ਤੱਕ ਕਦੇ ਵੀ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ।

ਕਿਸਾਨ ਚੂਹੜ ਸਿੰਘ ਦਾ ਕਹਿਣਾ ਹੈ ਕਿ ਉਸ ਕੋਲ ਭਾਵੇਂ ਆਪਣੀ ਪਰਿਵਾਰਕ ਸਿਰਫ਼ 7 ਏਕੜ ਜ਼ਮੀਨ ਹੈ ਜਦਕਿ ਉਸ ਵਲੋਂ ਹਰ ਸਾਲ ਲਗਭਗ 70 ਏਕੜ ਜ਼ਮੀਨ ਹੋਣ ਠੇਕੇ 'ਤੇ ਲੈ ਕੇ ਵਾਹੀ ਕੀਤੀ ਜਾ ਰਹੀ ਹੈ। ਉਸ ਵਲੋਂ ਐਸ.ਐਮ.ਐਸ. ਕੰਬਾਈਨ ਨਾਲ ਝੋਨੇ ਦੀ ਕਟਾਈ ਕੀਤੀ ਜਾਂਦੀ ਹੈ। ਫ਼ਸਲ ਦੀ ਕਟਾਈ ਉਪਰੰਤ ਉਸ ਵਲੋਂ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਝੋਨੇ ਦੇ ਨਾੜ ਨੂੰ ਜ਼ਮੀਨ ਵਿਚ ਹੀ ਵਾਹ ਦਿੱਤਾ ਜਾਂਦਾ ਹੈ। ਇਸ ਨਾਲ ਜਿੱਥੇ ਫ਼ਸਲ ਦਾ ਚੰਗਾ ਝਾੜ ਵੀ ਪ੍ਰਾਪਤ ਹੁੰਦਾ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵੀ ਵਾਧਾ ਹੁੰਦਾ ਹੈ।

 ਅਗਾਂਹ ਵਧੂ ਕਿਸਾਨ ਚੂਹੜ ਸਿੰਘ ਦਾ ਇਹ ਵੀ ਦੱਸਣਾ ਹੈ ਕਿ ਇਸ ਵਰੇ ਉਸ ਵਲੋਂ ਕਰੀਬ 80 ਏਕੜ ਰਕਬੇ ਵਿਚ ਖੇਤੀ ਕੀਤੀ ਗਈ ਹੈ। ਜਿਸ ਵਿਚ 52 ਏਕੜ ਰਕਬੇ ਵਿਚ ਝੋਨਾ ਤੇ 38 ਏਕੜ ਰਕਬੇ ਵਿਚ ਨਰਮੇ ਦੀ ਖੇਤੀ ਕੀਤੀ ਗਈ ਹੈ। ਪਿਛਲੇ ਵਰੇ ਨਾਲੋਂ ਇਸ ਵਾਰ ਉਸ ਵਲੋਂ 17 ਏਕੜ ਰਕਬੇ ਵਿੱਚ ਝੋਨੇ ਦੀ ਫ਼ਸਲ ਘਟਾ ਕੇ ਨਰਮੇ ਦੀ ਖੇਤੀ ਵਿਚ ਵਾਧਾ ਕੀਤਾ ਗਿਆ ਹੈ।

ਹੋਰਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਚੂਹੜ ਸਿੰਘ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਝੋਨੇ ਅਤੇ ਕਣਕ ਦੀ ਨਾੜ ਨੂੰ ਬਿਨਾਂ ਅੱਗ ਲਗਾਏ ਆਧੁਨਿਕ ਤਕਨੀਕ ਵਾਲੇ ਖੇਤੀ ਸੰਦਾਂ ਦੀ ਵਰਤੋਂ ਕਰਕੇ ਖੇਤੀ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨਾਂ ਕਿਸਾਨਾਂ ਨੂੰ ਇਹ ਵੀ ਸੁਝਾਅ ਦਿੱਤਾ ਹੈ ਕਿ ਉਹ ਪਾਣੀ ਦੀ ਬਚਤ ਕਰਨ ਵਾਲੀਆਂ ਫ਼ਸਲਾਂ ਬੀਜਣ ਨੂੰ ਤਰਜ਼ੀਹ ਦੇਣ