ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕੇਂਦਰ ਸਰਕਾਰ ਖਿਲਾਫ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ

farmers protest

ਅੰਮ੍ਰਿਤਸਰ (ਜੰਡਿਆਲਾ ਗੁਰੂ): ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਰੋਸ ਜਾਰੀ ਹੈ। ਜਿਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ  ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਅੱਜ 25ਵੇਂ ਦਿਨ ਵੀ ਧਾਰਨਾ ਜਾਰੀ ਰਿਹਾ।

ਇਹ ਧਰਨਾ ਅੱਜ 25ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ।  ਇਸ ਧਰਨੇ ਦੌਰਾਨ ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ ਤੇ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਮਲੋਟ ਰੇਲਵੇ ਸਟੇਸ਼ਨ 'ਤੇ ਵੀ ਧਰਨਾ ਸ਼ੁਰੂ
ਮਲੋਟ-ਕਿਸਾਨ ਮੁਲਾਜ਼ਮ ਤੇ ਮਜਦੂਰ ਜਥੇਬੰਦੀਆ ਦੇ ਸਾਂਝਾ ਮੰਚ ਵਲੋਂ ਮਲੋਟ ਰੇਲਵੇ ਸਟੇਸ਼ਨ 'ਤੇ ਧਰਨਾ ਦਿੱਤਾ ਜਾ ਰਿਹਾ ਹੈ।

ਸਾਂਝਾ ਮੰਚ ਵਲੋਂ ਇਸ ਦੇ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਕਨਵੀਨਰ ਸਤਪਾਲ ਮੋਹਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਖੇਤੀ ਕਾਨੂੰਨਾਂ ਨਾਲ ਨਾ ਸਿਰਫ਼ ਕਿਸਾਨੀ ਬਰਬਾਦ ਹੋਵੇਗੀ ਸਗੋਂ ਕਿਰਤੀ ਮਜਦੂਰ ਮੁਲਾਜ਼ਮ ਤੇ ਸਮਾਜ ਦਾ ਹਰੇਕ ਵਰਗ  ਨੂੰ ਨੁਕਸਾਨ ਹੋਵੇਗਾ।

ਲੁਧਿਆਣਾ ਦੇ ਸਥਾਨਕ ਹੋਟਲ ਦੇ ਬਾਹਰ ਧਰਨਾ, ਪਹੁੰਚੇ ਵੱਡੇ ਕਲਾਕਾਰ
 ਲੁਧਿਆਣਾ ਦੇ ਹੋਟਲ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਵੱਲੋਂ  ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਰੋਸ ਧਰਨਾ ਦਿੱਤਾ ਗਿਆ, ਰੋਸ ਧਰਨੇ ਵਿਚ ਗਾਇਕ ਕਨਵਰ ਗਰੇਵਾਲ, ਪ੍ਰਧਾਨ ਪਿ੍ਰਤਪਾਲ ਸਿੰਘ, ਲੱਖਾ ਸਿਧਾਣਾ, ਗਾਇਕ ਹਰਫ਼ ਚੀਮਾ ਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ।

ਲਾਢੂਵਾਲ ਟੋਲ ਪਲਾਜ਼ਾ 'ਤੇ ਧਰਨਾ 12 ਦਿਨ ਵੀ ਜਾਰੀ
ਲਾਢੂਵਾਲ ਟੋਲ ਪਲਾਜ਼ਾ 'ਤੇ ਕਿਸਾਨ ਵੱਲੋਂ ਧਰਨਾ 12 ਵੇਂ ਦਿਨ ਵੀ ਜਾਰੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਜਦ ਤੱਕ ਕੇਂਦਰ ਸਰਕਾਰ ਖੇਤੀ ਸੁਧਾਰ ਕਾਨੂੰਨ ਰੱਦ ਨਹੀਂ ਨਹੀਂ ਕਰਦੀ ਤਦ ਤੱਕ ਧਰਨਾ ਧਰਨਾ ਜਾਰੀ ਰਹੇਗਾ । 

ਸੁਨਾਮ ’ਚ 18ਵੇਂ ਦਿਨ ਵੀ ਧਰਨਾ ਜਾਰੀ 
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿੱਢੇ ਗਿਆ ਸੰਘਰਸ਼ ਅੱਜ 18ਵੇਂ ਦਿਨ ਸੁਨਾਮ ਵਿਚ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੋਹਰੀ ਭਾਜਪਾ ਆਗੂਆਂ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਨ ਦੀ ਮੁਹਿੰਮ ਤਹਿਤ ਅੱਜ ਸੁਨਾਮ ਸ਼ਹਿਰ ’ਚ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਦੇ ਘਰ ਅਤੇ ਜ਼ਿਲ੍ਹਾ ਪ੍ਰਧਾਨ ਦੀ ਗੈਸ ਏਜੰਸੀ ਦੇ ਦਫ਼ਤਰ ਸਮੇਤ ਸ਼ਹਿਰ ’ਚ ਕਾਰਪੋਰੇਟ ਘਰਾਨਿਆਂ ਰਿਲਾਇੰਸ  ਅੱਗੇ ਪੱਕਾ ਮੋਰਚਾ ਲਾਕੇ ਬੈਠੇ ਸੈਂਕੜੇ ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ।  

ਰਿਲਾਇੰਸ ਪੰਪ ਤੇ ਵੀ 18ਵੇਂ ਦਿਨ ਧਰਨਾ ਜਾਰੀ
18ਵੇਂ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਰਿਲਾਇੰਸ ਪੰਪ ਤੂਰਬਨਜਾਰਾ ਜ਼ਿਲ੍ਹਾ ਸੰਗਰੂਰ ਦਾ ਘਿਰਾਓ ਕਰ ਕੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ ਰਿਹਾ।

ਸੰਗਰੂਰ 'ਚ ਵੀ ਰੇਲ-ਰੋਕੋ ਅੰਦੋਲਨ ਜਾਰੀ
30 ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ-ਸਰਕਾਰ ਦੇ ਖੇਤੀ-ਕਾਨੂੰਨਾਂ ਖ਼ਿਲਾਫ਼ ਰੇਲ-ਰੋਕੋ ਮੋਰਚਾ ਅੱਜ ਵੀ ਜਾਰੀ ਰਿਹਾ। ਟੋਲ-ਪਲਾਜ਼ਿਆਂ 'ਤੇ ਧਰਨਿਆਂ ਦੌਰਾਨ ਸਾਰੇ ਵਹੀਕਲ ਬਿਨਾਂ ਟੋਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐੱਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ।

ਕਿਸਾਨਾਂ ਨੇ  ਰੋਕੀ ਮੁਹੰਮਦ ਸਦੀਕ ਦੀ ਗੱਡੀ 
ਪਿੰਡ ਬੇਨੜਾ ਨੇੜੇ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਗੱਡੀ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਕਿਸਾਨਾਂ ਦੇ ਹੱਕ ਵਿਚ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਸੰਸਦ ਵਿਚ ਵਿਰੋਧ ਨਾ ਕਰਨ 'ਤੇ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਕੀਤੀ।