Punjab News: ਕਿਸਾਨ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਵੱਲ ਕਰਨਗੀਆਂ ਕੂਚ- ਸਰਵਣ ਸਿੰਘ ਪੰਧੇਰ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

Farmer organizations will march towards Delhi on December 6 - Sarwan Singh Pandher

 

Punjab News: ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ’ਚ ਪਿਛਲੇ 9 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਨੇ ਅੰਦੋਲਨ ਨੂੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।

ਹੁਣ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਉਹ ਹੁਣ 6 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨਗੇ। ਕਿਸਾਨ ਆਗੂਆਂ ਨੇ ਆਖਿਆ ਹੈ ਕਿ ਜਿਸ ਦਿਨ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠਾਂਗੇ, ਉਸ ਦਿਨ ਤੋਂ ਅਸੀਂ ਸਰਕਾਰ ਨੂੰ 10 ਦਿਨ ਦਾ ਸਮਾਂ ਦੇਵਾਂਗੇ। ਜੇਕਰ ਕੋਈ ਹੱਲ ਲੱਭਿਆ ਤਾਂ ਠੀਕ ਹੈ, ਨਹੀਂ ਤਾਂ ਦਿੱਲੀ ਵੱਲ ਕੂਚ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਅੰਦੋਲਨ ਖ਼ਤਮ ਕਰਨ ਸਮੇਂ ਕਿਸਾਨਾਂ ਦੀਆਂ ਮੰਗਾਂ ਨੂੰ ਲਿਖਤੀ ਤੌਰ ’ਤੇ ਮੰਨਿਆ ਸੀ, ਪਰ ਹਾਲੇ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕਿਸਾਨਾਂ ਨੂੰ ਲੋੜੀਂਦਾ ਡੀਏਪੀ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹਿ ਰਹੀ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਣਦੇਖੀ ਵਿਰੁੱਧ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

ਕਿਹਾ ਕਿ ਉਨ੍ਹਾਂ ਦੇ ਨਾਲ ਕੋਈ ਟ੍ਰੈਕਟਰ-ਟਰਾਲੀ ਨਹੀਂ ਹੋਵੇਗੀ ਤੇ ਉਹ ਜਥਿਆਂ ਦੇ ਰੂਪ 'ਚ ਜਾਣਗੇ। ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਜਗ੍ਹਾ ਵੀ ਮੁਹੱਈਆ ਕਰਵਾਈ ਜਾਵੇ।