Farmer Protest: ਸੰਯੁਕਤ ਕਿਸਾਨ ਮੋਰਚਾ ਨੇ ਪੰਜ ਫਸਲਾਂ 'ਤੇ ਐੱਮਐੱਸਪੀ ਵਾਲੀ ਕੇਂਦਰ ਸਰਕਾਰ ਦੀ ਪੇਸ਼ਕਸ਼ ਕੀਤੀ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

Farmer Protest: 21 ਫਰਵਰੀ ਨੂੰ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨਗੇ ਕਿਸਾਨ

The Union Kisan Morcha rejected the central government's offer of MSP on five crops news in punjabi

The Union Kisan Morcha rejected the central government's offer of MSP on five crops news in punjabi : ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀਆਂ ਵਲੋਂ 5 ਫਸਲਾਂ ਮੱਕੀ, ਕਪਾਹ, ਅਰਹਰ/ਤੂਰ, ਮਸੂਰ ਅਤੇ ਉੜਦ ਨੂੰ A2+FL+50% ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨਾਲ ਪੰਜ ਸਾਲਾਂ ਦਾ ਇਕਰਾਰਨਾਮਾ ਕਰਨ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ। 

ਇਹ ਵੀ ਪੜ੍ਹੋ: Moga News: ਮੋਗਾ 'ਚ ਹੈਰੋਇਨ ਸਮੇਤ ਪਿਓ-ਪੁੱਤ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਬਿਨਾਂ ਨੰਬਰ ਵਾਲੀ ਬਾਈਕ ਵੀ ਹੋਈ ਬਰਾਮਦ 

ਬਿਆਨ ਅਨੁਸਾਰ ਕਿਸਾਨਾਂ ਦੇ ਸਾਹਮਣੇ ਮੱਕਾ, ਕਪਾਹ, ਅਰਹਰ/ਤੂਰ, ਮਸੂਰ ਅਤੇ ਉੜਦ ਸਮੇਤ 5 ਫ਼ਸਲਾਂ ਦੀ ਖਰੀਦ ਨੂੰ ਲੈ ਕੇ 5 ਸਾਲ ਦੇ ਠੇਕੇ ਦਾ ਪ੍ਰਸਤਾਵ ਰੱਖਿਆ ਗਿਆ ਹੈ। ਹਾਲਾਂਕਿ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਸੀ2+50% ਦੇ ਫਾਰਮੂਲੇ ਦੇ ਆਧਾਰ 'ਤੇ ਹੀ ਐੱਮ.ਐੱਸ.ਪੀ. ਦੀ ਗਾਰੰਟੀ ਚਾਹੁੰਦੇ ਹਨ। ਕਿਸਾਨ ਮੋਰਚਾ ਨੇ ਇਕ ਬਿਆਨ 'ਚ ਕਿਹਾ ਕਿ ਭਾਜਪਾ ਨੇ ਖੁਦ 2014 ਦੀਆਂ ਚੋਣਾਂ 'ਚ ਆਪਣੇ ਮੈਨੀਫੈਸਟੋ 'ਚ ਇਸ ਦਾ ਵਾਅਦਾ ਕੀਤਾ ਸੀ। ਕਿਸਾਨ ਮੋਰਚਾ ਨੇ ਕੇਂਦਰੀਆਂ ਮੰਤਰੀਆਂ ਨੂੰ ਇਹ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ ਕਿ ਮੋਦੀ ਸਰਕਾਰ ਕਰਜ਼ ਮੁਆਫ਼ੀ, ਬਿਜਲੀ ਦਾ ਨਿੱਜੀਕਰਨ ਨਹੀਂ ਕਰਨ, ਵਿਆਪਕ ਜਨਤਕ ਖੇਤਰ ਦੀ ਫ਼ਸਲ ਬੀਮਾ ਯੋਜਨਾ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ, ਲਖੀਮਪੁਰ ਹਿੰਸਾ ਦੇ ਦੋਸ਼ੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਨ ਅਤੇ ਮੁਕੱਦਮਾ ਚਲਾਉਣ ਦੀਆਂ ਮੰਗਾਂ 'ਤੇ ਚੁੱਪ ਕਿਉਂ ਹੈ। 

ਇਹ ਵੀ ਪੜ੍ਹੋ: Haryana News: ਜੇਲ 'ਚ ਕੈਦੀ ਨੇ ਕੀਤੀ ਖ਼ੁਦਕੁਸ਼ੀ, 2 ਦਿਨ ਪਹਿਲਾਂ ਹੀ ਬਲਾਤਕਾਰ ਕੇਸ 'ਚ ਕੀਤਾ ਗਿਆ ਸੀ ਗ੍ਰਿਫਤਾਰ 

 ਕਿਸਾਨ ਮੋਰਚਾ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਨੇ 2006 'ਚ ਆਪਣੀ ਰਿਪੋਰਟ 'ਚ ਕੇਂਦਰ ਸਰਕਾਰ ਨੂੰ C2+50% ਦੇ ਆਧਾਰ 'ਤੇ ਐੱਮ.ਐੱਸ.ਪੀ. ਦੇਣ ਦਾ ਸੁਝਾਅ ਦਿੱਤਾ ਸੀ। ਬਿਆਨ 'ਚ ਕਿਹਾ ਗਿਆ ਹੈ ਕਿ ਇਸੇ ਆਧਾਰ 'ਤੇ ਕਈ ਫ਼ਸਲਾਂ 'ਤੇ ਉਹ ਐੱਮ.ਐੱਸ.ਪੀ. ਦੀ ਗਾਰੰਟੀ ਚਾਹੁੰਦੇ ਹਨ। ਇਸ ਰਾਹੀਂ ਕਿਸਾਨ ਆਪਣੀ ਫ਼ਸਲ ਇਕ ਫਿਕਸਡ ਕੀਮਤ 'ਤੇ ਵੇਚ ਸਕਣਗੇ ਅਤੇ ਉਨ੍ਹਾਂ ਨੂੰ ਨੁਕਸਾਨ ਨਹੀਂ ਚੁੱਕਣਾ ਪਵੇਗਾ। ਮੋਰਚਾ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਭਾਜਪਾ ਦੇ ਵਾਅਦੇ ਨੂੰ ਲਾਗੂ ਨਹੀਂ ਕਰ ਪਾ ਰਹੀ ਹੈ ਤਾਂ ਪ੍ਰਧਾਨ ਮੰਤਰੀ ਈਮਾਨਦਾਰੀ ਨਾਲ ਜਨਤਾ ਨੂੰ ਦੱਸਣ। ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਇਹ ਸਪੱਸ਼ਟ ਨੂੰ ਤਿਆਰ ਨਹੀਂ ਹੈ ਕਿ ਉਨ੍ਹਾਂ ਵਲੋਂ ਪ੍ਰਸਤਾਵਿਤ ਐੱਮ.ਐੱਸ.ਪੀ. A2+FL+50% 'ਤੇ ਆਧਾਰਤ ਹੈ ਜਾਂ C2+50% 'ਤੇ। ਚਰਚਾ 'ਚ ਕੋਈ ਪਾਰਦਰਸ਼ਤਾ ਨਹੀਂ ਹੈ, ਜਦੋਂ ਕਿ ਚਾਰ ਵਾਰ ਚਰਚਾ ਹੋ ਚੁੱਕੀ ਹੈ। 

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਸਕੇਐਮ ਨੇ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਹਰਿਆਣਾ ਦੇ ਅੰਦਰ ਕਿਸਾਨ ਕਾਰਕੁਨਾਂ 'ਤੇ ਬੇਰਹਿਮੀ ਨਾਲ ਹਮਲੇ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਸਖ਼ਤ ਨਿੰਦਾ ਕੀਤੀ। ਕਿਸਾਨਾਂ 'ਤੇ ਗੋਲੀਆਂ ਚਲਾਈਆਂ ਗਈਆਂ ਅਤੇ ਬੇਰਹਿਮੀ ਨਾਲ ਲਾਠੀਚਾਰਜ ਅਤੇ ਪੈਲੇਟ ਫਾਇਰਿੰਗ 'ਚ ਤਿੰਨ ਕਿਸਾਨਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ। ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਕਿਸਾਨਾਂ ਅਤੇ ਕਿਸਾਨ ਆਗੂਆਂ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਹੈ ਜੋ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਮਿਲਣ ਗਏ ਸਨ। 21, 22 ਫਰਵਰੀ ਨੂੰ SKM ਦੀ NCC ਅਤੇ ਜਨਰਲ ਬਾਡੀ ਦੀ ਮੀਟਿੰਗ ਸਥਿਤੀ ਦਾ ਜਾਇਜ਼ਾ ਲਵੇਗੀ ਅਤੇ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਭਵਿੱਖੀ ਕਾਰਵਾਈਆਂ ਦੀ ਯੋਜਨਾ ਬਣਾਈ ਜਾਵੇਗੀ।

(For more Punjabi news apart from Father and son arrested with heroin in Moga News in punjabi , stay tuned to Rozana Spokesman)