ਕਿਸਾਨਾਂ ਨੂੰ ਕੇਂਦਰ ਵਲੋਂ ਆਇਆ ਦੂਜੀ ਮੀਟਿੰਗ ਬਾਰੇ ਸੱਦਾ, 22 ਫ਼ਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 26 ਵਿਚ ਹੋਵੇਗੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਜਗਜੀਤ ਸਿੰਘ ਡੱਲੇਵਾਲ ਨੇ ਵੀ ਕੀਤੀ ਪੁਸ਼ਟੀ

The second meeting with the farmers' center will be held on February 22 in Sector 26 of Chandigarh

ਕੇਂਦਰ ਵਲੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਦੂਜੀ ਮੀਟਿੰਗ ਬਾਰੇ ਸੱਦਾ ਪੱਤਰ ਆਇਆ ਹੈ। ਕਿਸਾਨਾਂ ਦੀ ਕੇਂਦਰ ਨਾਲ ਦੂਜੀ ਮੀਟਿੰਗ 22 ਫ਼ਰਵਰੀ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿਚ ਸ਼ਾਮ 6 ਵਜੇ ਹੋਵੇਗੀ। ਦੱਸ ਦੇਈਏ ਕਿ ਕੇਂਦਰ ਦਾ ਪੱਤਰ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੰਯੁਕਤ ਸਕੱਤਰ ਪੂਰਨ ਚੰਦਰ ਕਿਸ਼ਨ ਵਲੋਂ ਆਇਆ ਹੈ।  ਜਗਜੀਤ ਸਿੰਘ ਡੱਲੇਵਾਲ ਨੇ ਵੀ ਮੀਟਿੰਗ ਦੀ ਪੁਸ਼ਟੀ ਕੀਤੀ ਹੈ। 

 

 

 ਜ਼ਿਕਰਯੋਗ ਹੈ ਕਿ ਪਹਿਲਾਂ 14 ਫ਼ਰਵਰੀ ਨੂੰ ਕੇਂਦਰ ਨਾਲ ਸੁਖਾਵੇਂ ਮਾਹੌਲ 'ਚ ਕਿਸਾਨਾਂ ਦੀ ਮੀਟਿੰਗ ਹੋਈ ਸੀ। ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀ ਇਸ ਮੀਟਿੰਗ ਦੇ ਵਿੱਚ ਹਿੱਸਾ ਲਿਆ ਗਿਆ ਸੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੇ ਵਫ਼ਦ ਵਿੱਚ ਕੈਬਨਿਟ ਮੰਤਰੀ ਪ੍ਰਹਿਲਾਦ ਜੋਸ਼ੀ, ਖੇਤੀਬਾੜੀ ਸਕੱਤਰ, ਮਨਿੰਦਰ ਕੌਰ ਦਿਵੇਦੀ ਵਧੀਕ ਸਕੱਤਰ ਖੇਤੀਬਾੜੀ, ਜੁਆਇੰਟ ਸਕੱਤਰ ਮਾਰਕੀਟਿੰਗ, ਜੁਆਇੰਟ ਸਕੱਤਰ ਫੂਡ, ਡਾਇਰੈਕਟਰ (MI) ਸ਼ਾਮਲ ਰਹੇ, ਜਦਕਿ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਸਮੇਤ 28 ਕਿਸਾਨ ਆਗੂ ਮੀਟਿੰਗ ਦਾ ਹਿੱਸਾ ਸਨ। ਇਹ ਮੀਟਿੰਗ ਪੌਣੇ ਤਿੰਨ ਘੰਟੇ ਤੱਕ ਚੱਲੀ ਸੀ।