ਖੇਤੀ ਬਿਲ ਰਾਜ ਸਭਾ 'ਚ ਪੇਸ਼,ਕੇਂਦਰੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿਸਾਨਾਂ ਲਈ ਲਾਹੇਵੰਦ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਦੀ ਜ਼ਿੰਦਗੀ ਬਦਲ ਦੇਵੇਗਾ ਖੇਤੀ ਬਿੱਲ - ਕੇਂਦਰੀ ਖੇਤੀਬਾੜੀ ਮੰਤਰੀ 

Narendra Singh Tomar

ਕੇਂਦਰੀ ਖੇੈਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਰਾਜ ਸਭਾ 'ਚ ਖੇਤੀ ਬਿੱਲ ਪੇਸ਼ ਕਰਦੇ ਹੋਏ ਕਿਹਾ ਕਿ ਖੇਤੀ ਨਾਲ ਸਬੰਧਿਤ 2 ਬਿੱਲ ਮਹੱਤਵਪੂਰਨ ਹਨ, ਜਿਨ੍ਹਾਂ ਦਾ ਸਿੱਧਾ ਅਸਰ ਕਿਸਾਨਾਂ ਦੀ ਜ਼ਿੰਦਗੀ ਤੇ ਪਵੇਗਾ।

ਕਿਸਾਨਾਂ ਕੋਲ ਦੇਸ਼ ਵਿਚ ਕਿਤੇ ਵੀ ਆਪਣੀ ਫ਼ਸਲ ਦਾ ਵਪਾਰ ਕਰਨ ਦਾ ਸੁਤੰਤਰ ਆਧਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ 

 ਕਿ ਇਹ ਬਿੱਲ ਘੱਟੋ ਘੱਟ ਸਮਰਥਨ ਮੁੱਲ ਨਾਲ ਸਬੰਧਿਤ ਨਹੀਂ ਹਨ। ਪੰਜਾਬ ਦੇ ਆਗੂਆਂ ਵੱਲੋਂ ਲਗਾਤਾਰ ਇਸ ਬਿਲ ਦਾ ਵਿਰੋਧ ਕੀਤਾ ਜਾ ਰਿਹਾ ਹੈ।