ਕਰਜ਼ੇ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਸਰਕਾਰੀ ਬੈਂਕ, ਸੁਸਾਇਟੀ, ਆੜ੍ਹਤੀਏ ਸਮੇਤ ਕਿਸਾਨ ਸਿਰ 9 ਲੱਖ ਰੁਪਏ ਦਾ ਕਰਜ਼ਾ ਸੀ।

Amreek Singh

ਮਾਨਸਾ (ਸੁਖਵੰਤ ਸਿੰਘ ਸਿੱਧੂ) : ਨੇੜਲੇ ਪਿੰਡ ਖਾਰਾ ਦੇ 36 ਸਾਲਾਂ ਕਿਸਾਨ ਅਮਰੀਕ ਸਿੰਘ ਪੁੱਤਰ ਗੁਲਾਬ ਸਿੰਘ ਵਲੋਂ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਖ਼ਤਮ ਕਰ ਲਈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਜਗਸੀਰ ਸਿੰਘ ਜਵਾਹਰਕੇ, ਭਾਨ ਸਿੰਘ ਬਰਨਾਲਾ ਨੇ ਦਸਿਆ ਕਿ ਪੀੜਤ ਕਿਸਾਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਸਰਕਾਰੀ ਬੈਂਕ, ਸੁਸਾਇਟੀ, ਆੜ੍ਹਤੀਏ ਸਮੇਤ ਕਿਸਾਨ ਸਿਰ 9 ਲੱਖ ਰੁਪਏ ਦਾ ਕਰਜ਼ਾ ਸੀ।

ਪਿਛਲੇ ਸਾਲ ਗੁਲਾਬੀ ਸੁੰਡੀ ਵਲੋਂ ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਅਤੇ ਹਾੜੀ ਦੇ ਸੀਜ਼ਨ ਦੌਰਾਨ ਕਣਕ ਦਾ ਝਾੜ ਘਟਣ ਕਾਰਨ ਤੇ ਇਸ ਵਾਰ ਵੀ ਨਰਮੇ ਦੀ ਫ਼ਸਲ ਚਿੱਟੇ ਮੱਛਰ ਵਲੋਂ ਖ਼ਤਮ ਹੋਣ ਕਾਰਨ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਕਿਸਾਨ ਪਿੱਛੇ ਪਤਨੀ ਤੇ ਇਕ ਬੇਟਾ ਛੱਡ ਗਿਆ ਹੈ। ਕਿਸਾਨ ਆਗੂਆਂ ਵਲੋਂ ਮ੍ਰਿਤਕ ਕਿਸਾਨ ਸਿਰ ਚੜਿ੍ਹਆ ਕਰਜ਼ਾ ਖ਼ਤਮ ਕਰਨ ਅਤੇ ਪਰਵਾਰ ਨੂੰ 10 ਲੱਖ ਰੁਪਏ ਦੀ ਮਾਲੀ ਮੱਦਦ, ਪਰਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।