ਪਿੰਡ ਬੀਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਡਾ. ਲਖਵਿੰਦਰ ਕੌਰ ਨੇ ਆਪਣੀ ਖੇਤੀ ਨੂੰ ਤਕਨੀਕੀ ਲੀਹਾਂ ਤੇ ਤੋਰਨ ਲਈ ਵੱਧ ਤੋਂ ਵੱਧ ਯੂਨੀਵਰਸਿਟੀ ਨਾਲ ਜੁੜਨ ਲਈ ਕਿਹਾ

Paddy

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਬੀਲਾ ਪਿੰਡ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਇੱਕ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਯੂਨੀਵਰਸਿਟੀ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਜਿਵੇਂ ਪੀ.ਏ.ਯੂ. ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਉਲਟਾਂਵੇ ਹਲ, ਜ਼ੀਰੋ-ਟਿੱਲ ਡਰਿੱਲ, ਬੇਲਰ ਆਦਿ ਦੀ ਵਰਤੋਂ ਕਰਨ ਲਈ ਕਿਹਾ।

ਉਨਾਂ ਦੱਸਿਆ ਕਿ ਅਜਿਹੇ ਸਮਾਗਮ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਸਰਪ੍ਰਸਤੀ ਹੇਠ ਭਵਿੱਖ ਵਿੱਚ ਉਲੀਕੇ ਜਾ ਰਹੇ ਹਨ। ਇਸ ਮੌਕੇ ਵਿਭਾਗ ਦੇ ਵਿਗਿਆਨੀ ਡਾ. ਧਰਮਿੰਦਰ ਸਿੰਘ ਨੇ ਕੋ-ਆਪਰੇਟਿਵ ਸਭਾਵਾਂ ਤੋਂ ਸਹਿਕਾਰੀ ਤੌਰ ਤੇ ਮਸ਼ੀਨਰੀ ਦੀ ਵਰਤੋਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਾਨੂੰ ਮਸ਼ੀਨਰੀ ਦੀ ਵਰਤੋਂ ਸਹਿਕਾਰੀ ਪੱਧਰ ਤੇ ਕਰਨੀ ਚਾਹੀਦੀ ਹੈ।

ਡਾ. ਲਖਵਿੰਦਰ ਕੌਰ ਨੇ ਆਪਣੀ ਖੇਤੀ ਨੂੰ ਤਕਨੀਕੀ ਲੀਹਾਂ ਤੇ ਤੋਰਨ ਲਈ ਵੱਧ ਤੋਂ ਵੱਧ ਯੂਨੀਵਰਸਿਟੀ ਨਾਲ ਜੁੜਨ ਲਈ ਕਿਹਾ। ਪੱਖੋਵਾਲ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਨੇ ਵਿਭਾਗ ਵੱਲੋਂ ਕਿਰਸਾਨੀ ਹਿੱਤ ਚਲਾਏ ਜਾ ਰਹੇ ਪ੍ਰੋਗਰਾਮਾਂ ਬਾਰੇ ਚਾਨਣਾ ਪਾਇਆ। ਇਸ ਸਮਾਗਮ ਉਪਰੰਤ ਯੂਨੀਵਰਸਿਟੀ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ ਗਿਆ।