ਸਰਕਾਰ ਨੂੰ ਦੇਸ਼ ਦੇ ਅੰਨਦਾਤੇ ਦਾ ਭਰੋਸਾ ਨਹੀਂ ਤੋੜਨਾ ਚਾਹੀਦਾ- ਰਾਕੇਸ਼ ਟਿਕੈਤ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਕਿਹਾ, ਕਿਸਾਨਾਂ-ਮਜ਼ਦੂਰਾਂ ਦੇ ਅਣਥੱਕ ਯਤਨਾਂ ਸਦਕਾ ਆਰਥਿਕ ਮੰਦੀ-ਲਾਕਡਾਊਨ ਦੇ ਬਾਵਜੂਦ ਦੇਸ਼ ਵਿੱਚ ਖੇਤੀ ਉਪਜ ਵਿੱਚ ਲਗਾਤਾਰ ਵਾਧਾ ਹੋਇਆ ਹੈ

Raksh Tikait

ਚੰਡੀਗੜ੍ਹ  : ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ 'ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਇਆ ਹੈ। ਟਿਕੈਤ ਨੇ ਕਿਹਾ ਕਿ ਆਰਥਿਕ ਮੰਦੀ ਅਤੇ ਲਾਕਡਾਊਨ ਦੌਰਾਨ ਵੀ ਕਿਸਾਨਾਂ-ਮਜ਼ਦੂਰਾਂ ਦੀ ਮਿਹਨਤ ਨਾਲ ਖੇਤੀ ਉਪਜ ਵਧੀ ਹੈ।

ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦਾ ਵਿਸ਼ਵਾਸ ਨਹੀਂ ਤੋੜਨਾ ਚਾਹੀਦਾ। ਦੱਸ ਦੇਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, ਦੇਸ਼ ਵਿੱਚ ''ਭਾਰਤ ਸਰਕਾਰ ਨੇ 9 ਦਸੰਬਰ ਦੇ ਪੱਤਰ ਵਿੱਚ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ, ਅਸੀਂ ਅੰਨਦਾਤਾ ਦੇ ਹਿੱਤਾਂ ਦੀ ਰਾਖੀ ਲਈ ਦੇਸ਼ ਭਰ ਵਿੱਚ ਜਾਵਾਂਗੇ।

ਕਿਸਾਨਾਂ-ਮਜ਼ਦੂਰਾਂ ਦੇ ਅਣਥੱਕ ਯਤਨਾਂ ਸਦਕਾ ਆਰਥਿਕ ਮੰਦੀ-ਲਾਕਡਾਊਨ ਦੇ ਬਾਵਜੂਦ ਦੇਸ਼ ਵਿੱਚ ਖੇਤੀ ਉਪਜ ਵਿੱਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਨੂੰ ਦੇਸ਼ ਦੇ ਅੰਨਦਾਤੇ ਦਾ ਭਰੋਸਾ ਨਹੀਂ ਤੋੜਨਾ ਚਾਹੀਦਾ।''