ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਅਤੇ ਹਰਿੰਦਰ ਸਿੰਘ ਲੱਖੋਵਾਲ ਦੇ ਘਰ ਸੀਬੀਆਈ ਦਾ ਛਾਪਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਹਾ : ਅੰਦੋਲਨ ਦੀ ਜਿੱਤ ਮਗਰੋਂ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ

CBI Raid At Farmer Leaders

 

ਚੰਡੀਗੜ੍ਹ: ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਅਤੇ ਹਰਿੰਦਰ ਸਿੰਘ ਲੱਖੋਵਾਲ ਦੇ ਘਰ ਅੱਜ ਸੀਬੀਆਈ ਨੇ ਛਾਪਾ ਮਾਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਸਤਨਾਮ ਸਿੰਘ ਅਤੇ ਉਸ ਦੇ ਪਰਿਵਾਰ ਤੋਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਪੁੱਛਗਿੱਛ ਕੀਤੀ। ਸ਼ਾਮ 4 ਵਜੇ ਸੀਬੀਆਈ ਦੀ ਛਾਪੇਮਾਰੀ ਖ਼ਤਮ ਹੋਣ ਤੋਂ ਬਾਅਦ ਸਤਨਾਮ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।  

ਇਹ ਵੀ ਪੜ੍ਹੋ : ਜ਼ਮੀਨ ਐਕਵਾਇਰ ਕਰਨ ਦੌਰਾਨ ਇਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਸਤਨਾਮ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਰਿਵਾਰ ਵਿਚੋਂ ਕਿਸੇ ਨੂੰ ਵੀ ਬਾਹਰ ਨਹੀਂ ਜਾਣ ਦਿੱਤਾ ਗਿਆ ਅਤੇ ਨਾ ਹੀ ਕਿਸੇ ਨੂੰ ਘਰ ਦੇ ਅੰਦਰ ਜਾਣ ਦਿੱਤਾ ਗਿਆ। ਸੀਬੀਆਈ ਅਧਿਕਾਰੀਆਂ ਨੇ ਉਹਨਾਂ ਤੋਂ ਸਵਾਮੀਨਾਥਨ ਰਿਪੋਰਟ ਬਾਰੇ ਵੀ ਪੁੱਛਗਿੱਛ ਕੀਤੀ। ਦਰਅਸਲ ਸਤਨਾਮ ਸਿੰਘ ਨੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਸੁਪਰੀਮ ਕੋਰਟ ਵਿਚ ਕੇਸ ਦਾਇਰ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗਲੂਰ ਕਰਨ ਲਈ ਰਾਹ ਪੱਧਰਾ, 14417 ਮੁਲਾਜ਼ਮ ਹੋਣਗੇ ਪੱਕੇ 

ਸਤਨਾਮ ਸਿੰਘ ਨੇ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ ਹਨ। ਕਿਸਾਨ ਆਪਣੀਆਂ ਮੰਗਾਂ ਮੰਨਵਾ ਕੇ ਰਹਿਣਗੇ। ਉਹਨਾਂ ਕਿਹਾ ਕਿ 20 ਮਾਰਚ ਨੂੰ ਉਹਨਾਂ ਦੀ ਜਥੇਬੰਦੀ ਅਤੇ ਹੋਰ ਕਿਸਾਨ ਯੂਨੀਅਨਾਂ ਨੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਸੰਭਵ ਹੈ ਕਿ ਮੋਦੀ ਸਰਕਾਰ ਇਸ ਵਿਰੋਧ ਤੋਂ ਪਹਿਲਾਂ ਸੀਬੀਆਈ ਜ਼ਰੀਏ  ਦਬਾਅ ਬਣਾਉਣ ਦੀ ਕੋਸ਼ਿਸ਼ ਕਰੇਗੀ ਪਰ ਕਾਮਯਾਬ ਨਹੀਂ ਹੋ ਸਕੇਗੀ।

ਇਹ ਵੀ ਪੜ੍ਹੋ : ਫਲਾਈਟ ਲੇਟ ਹੋਣ ’ਤੇ ਔਰਤ ਨੇ ChatGPT ਤੋਂ ਲਿਖਵਾਈ ਮੇਲ, ਪੜ੍ਹ ਕੇ ਸੋਸ਼ਲ ਮੀਡੀਆ ਯੂਜ਼ਰ ਹੋਏ ਹੈਰਾਨ

ਲੱਖੋਵਾਲ ਦੇ ਘਰ CBI ਦਾ ਛਾਪਾ

ਇਸ ਤੋਂ ਇਲਾਵਾ ਸੀਬੀਆਈ ਦੀ ਟੀਮ ਵਲੋਂ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਦੇ ਟਿਕਾਣਿਆਂ ਉੱਤੇ ਵੀ ਛਾਪੇਮਾਰੀ ਕੀਤੀ ਗਈ। ਉਹਨਾਂ ਦੱਸਿਆ ਕਿ ਅਧਿਕਾਰੀਆਂ ਨੇ ਉਹਨਾਂ ਦੇ ਘਰ ਵਿਚ ਬੈਂਕ  ਐਕਾਊਂਟ, ਖਾਲੀ ਚੈੱਕ ਬੁੱਕ, ਜਾਇਦਾਦ ਨਾਲ ਜੁੜੇ ਦਸਤਾਵੇਜ਼, ਬੈਂਕ ਐਕਾਊਂਟ ਦੀਆਂ ਕਾਪੀਆਂ ਦੀ ਜਾਂਚ ਕੀਤੀ। ਉਹਨਾਂ ਦੇ ਪੈਟਰੋਲ ਪੰਪ, ਜੱਦੀ ਪਿੰਡ ਲੱਖੋਵਾਲ ਸਥਿਤ ਰਿਹਾਇਸ਼ ਅਤੇ ਮੁਹਾਲੀ ਸਥਿਤ ਰਿਹਾਇਸ਼ ਵਿਖੇ ਛਾਪੇਮਾਰੀ ਕੀਤੀ ਗਈ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਜਦੋਂ ਸੀਬੀਆਈ ਦੀ ਰੇਡ ਹੋਈ ਉਹ ਘਰ ਵਿਚ ਮੌਜੂਦ ਨਹੀਂ ਸਨ। ਲੱਖੋਵਾਲ ਨੇ ਕਿਹਾ ਕਿਸਾਨ ਮੋਰਚੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਸਮਰਥਨ ਕਰਨ ਦੇ ਚਲਦਿਆਂ ਉਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।