ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 5 ਕਿਸਾਨਾਂ ਦੇ ਪਰਿਵਾਰਾਂ ਨੂੰ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਨੇ ਵੰਡੇ ਚੈੱਕ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਆਮ ਆਦਮੀ ਦੀ ਲੋੜ ਅਨੁਸਾਰ ਲੋਕਪੱਖੀ ਨੀਤੀਆਂ ਬਣਾਈਆਂ ਜਾ ਰਹੀਆਂ ਹਨ।

Dr. Vijay Singla gives Rs 25 lakh compensation to the families of five farmers



ਮਾਨਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ 5 ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਮੌਕੇ ਇਹ ਗੱਲ ਕਹੀ।

Dr. Vijay Singla gives Rs 25 lakh compensation to the families of five farmers

ਉਹਨਾਂ ਕਿਹਾ ਕਿ ਸਖ਼ਤ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 700 ਦੇ ਕਰੀਬ ਕਿਸਾਨਾਂ ਨੇ ਆਪਣੀ ਜਾਨ ਗਵਾਈ ਸੀ, ਜਿਨ੍ਹਾਂ ਨੂੰ ਬਾਅਦ ਵਿਚ ਰੱਦ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਹਰ ਔਖੀ ਘੜੀ ਵਿਚ ਕਿਸਾਨ ਦੇ ਨਾਲ ਖੜੀ ਹੋਵੇਗੀ।

Dr. Vijay Singla gives Rs 25 lakh compensation to the families of five farmers

ਇਸ ਤੋਂ ਪਹਿਲਾਂ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਆਮ ਆਦਮੀ ਦੀ ਲੋੜ ਅਨੁਸਾਰ ਲੋਕਪੱਖੀ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਜਾਨੀ ਨੁਕਸਾਨ ਦਾ ਕੋਈ ਵੀ ਮੁਆਵਜ਼ਾ ਨਹੀਂ ਭਰ ਸਕਦਾ, ਫਿਰ ਵੀ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੀ ਲੋੜ ਦੀ ਘੜੀ ਵਿਚ ਮਦਦ ਕਰਕੇ ਇਸ ਘਾਟ ਨੂੰ ਭਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।