ਕਿਸਾਨਾਂ ਲਈ ਖ਼ੁਸ਼ਖ਼ਬਰੀ : ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਚੁੱਕਣ ਲਈ ਕੇਂਦਰ ਨੇ ਭਰੀ ਹਾਮੀ
CM ਭਗਵੰਤ ਮਾਨ ਨੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ
ਕੇਂਦਰੀ ਏਜੰਸੀਆਂ ਹੁਣ ਪੰਜਾਬ ਸਰਕਾਰ ਤੋਂ MSP 'ਤੇ ਕਰਨਗੀਆਂ ਮੂੰਗੀ ਦੀ ਖ਼ਰੀਦ
ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿਤੀ ਸੀ ਮੂੰਗੀ 'ਤੇ MSP ਦੀ ਗਰੰਟੀ
ਚੰਡੀਗੜ੍ਹ : ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਮੂੰਗੀ ਦੀ ਫਸਲ MSP 'ਤੇ ਚੁੱਕਣ ਲਈ ਹਾਮੀ ਭਰੀ ਹੈ। ਦੱਸ ਦੇਈਏ ਕਿ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿਤੀ ਹੈ।
ਉਨ੍ਹਾਂ ਦੱਸਿਆ ਕਿ ਜਿਹੜੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਚਿਠੀ ਲਿਖੀ ਸੀ ਉਸ 'ਤੇ ਕੇਂਦਰ ਦੀਆਂ ਏਜੰਸੀਆਂ ਹੁਣ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਦੀ ਖ਼ਰੀਦ ਕਰਨਗੀਆਂ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਮੂੰਗੀ 'ਤੇ ਐੱਮ.ਐੱਸ.ਪੀ.ਦੇਣ ਦੀ ਗਾਰੰਟੀ ਦਿੱਤੀ ਸੀ।
ਇਸੇ ਬਾਬਤ ਉਨ੍ਹਾਂ ਨੇ ਕੇਂਦਰ ਨੂੰ ਚਿੱਠੀ ਵੀ ਲਿਖੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਕੇਂਦਰ ਸਰਕਾਰ ਦਾ ਵੀ ਧੰਨਵਾਦ ਕੀਤਾ ਹੈ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ।
ਸੀਐੱਮ ਭਗਵੰਤ ਮਾਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਮੂੰਗੀ ਪ੍ਰਤੀ ਪੂਰਾ ਉਤਸ਼ਾਹ ਦਿਖਾਇਆ ਹੈ। ਇਸ ਵਾਰ ਮੂੰਗੀ ਦੀ ਬਿਜਾਈ ਹੇਠ ਰਕਬਾ ਵਧ ਕੇ 97 ਹਜ਼ਾਰ 250 ਏਕੜ ਹੋ ਗਿਆ ਹੈ। ਇਹ ਪਿਛਲੇ ਸਾਲ 50,000 ਦੇ ਮੁਕਾਬਲੇ ਲਗਭਗ ਦੁੱਗਣਾ ਹੈ। ਮਾਨਸਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 25 ਹਜ਼ਾਰ ਏਕੜ ਵਿੱਚ ਮੂੰਗੀ ਦੀ ਬਿਜਾਈ ਹੋਈ ਹੈ।