ਕਿਸਾਨ ਅੰਦੋਲਨ 'ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 3-3 ਲੱਖ ਦੀ ਮਦਦ ਦੇਣਗੇ ਤੇਲੰਗਾਨਾ CM

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰ ਸ਼ੇਖਰ ਰਾਉ 22 ਮਈ ਨੂੰ ਚੰਡੀਗੜ੍ਹ ਵਿਚ ਇਕ ਸਮਾਗਮ ਵਿਚ ਸ਼ਿਰਕਤ ਕਰਨਗੇ।

Telangana CM to extend relief to kin of farmers



ਚੰਡੀਗੜ੍ਹ: ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰ ਸ਼ੇਖਰ ਰਾਉ 22 ਮਈ ਨੂੰ ਚੰਡੀਗੜ੍ਹ ਵਿਚ ਇਕ ਸਮਾਗਮ ਵਿਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਲਗਭਗ 700 ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ।

Kalvakuntla Chandrashekar Rao

ਤੇਲੰਗਾਨਾ ਸਰਕਾਰ ਨੇ ਇਸ ਮਕਸਦ ਲਈ ਪੰਜਾਬ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਪਰਿਵਾਰਾਂ ਦੀ ਪਛਾਣ ਕੀਤੀ ਹੈ। ਮੀਡੀਆ ਰਿਪੋਰਟ ਮੁਤਾਬਕ ਪੰਜਾਬ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਸ ਸਮਾਗਮ ਲਈ ਹਰੇਕ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਾਲ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਪ੍ਰੋਗਰਾਮ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਹੁੰਚਣ ਦੀ ਸੰਭਾਵਨਾ ਹੈ।

Bhagwant Mann

ਇਸ ਦੌਰੇ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਹਨ ਕਿ ਐਤਵਾਰ ਨੂੰ ਤਿੰਨ ਗੈਰ-ਭਾਜਪਾ ਅਤੇ ਗੈਰ-ਕਾਂਗਰਸੀ ਮੁੱਖ ਮੰਤਰੀ ਇਕੱਠੇ ਹੋਣਗੇ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਐਤਵਾਰ ਨੂੰ ਚੰਡੀਗੜ੍ਹ ਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਉਹਨਾਂ ਦਾ ਚੰਡੀਗੜ੍ਹ ਦਾ ਪਹਿਲਾ ਦੌਰਾ ਹੋਵੇਗਾ। 'ਆਪ' ਦੇ ਕੌਮੀ ਕਨਵੀਨਰ ਨੇ ਪਿਛਲੀ ਵਾਰ ਮੁੱਖ ਮੰਤਰੀ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਮਾਰਚ ਵਿਚ ਸ਼ਹਿਰ ਦਾ ਦੌਰਾ ਕੀਤਾ ਸੀ।