ਗੰਨੇ ਦਾ ਭਾਅ ਵਧਾਉਣ ਨੂੰ ਲੈ ਕੇ ਜਲੰਧਰ 'ਚ ਦੂਜੇ ਦਿਨ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਗੰਨੇ ਦੀਆਂ ਕੀਮਤਾਂ ਵਧਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ।

Punjab Sugarcane Farmers Protest

ਜਲੰਧਰ: ਗੰਨੇ ਦੀਆਂ ਕੀਮਤਾਂ ਵਧਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਰਾਮਾ ਮੰਡੀ ਤੋਂ ਲੁਧਿਆਣਾ ਵਾਲੇ ਪਾਸੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਨੂੰ ਬੰਦ ਕੀਤਾ ਹੋਇਆ ਹੈ। ਉਧਰ ਧਨੋਵਾਲੀ ਫਾਟਕ ਉੱਤੇ ਵੀ ਰੇਲਵੇ ਟਰੈਕ ਜਾਮ ਕੀਤਾ ਹੋਇਆ ਹੈ ਅਜਿਹੇ ਵਿਚ ਪੰਜਾਬ ਰੋਡਵੇਜ਼ ਨੇ ਬੱਸ ਸੇਵਾ ਬੰਦ ਕਰ ਦਿੱਤੀ ਹੈ।

ਹੋਰ ਪੜ੍ਹੋ: ਜੋ ਬਾਈਡਨ ਦਾ ਬਿਆਨ- ਅਫ਼ਗਾਨਿਸਤਾਨ ਵਿਚ ਚਲਾ ਰਹੇ ਹਾਂ ਇਤਿਹਾਸ ਦਾ ਸਭ ਤੋਂ ਮੁਸ਼ਕਿਲ ਨਿਕਾਸੀ ਅਭਿਆਨ

ਕਿਸਾਨਾਂ ਦੇ ਜਾਮ ਕਾਰਨ 23 ਟਰੇਨਾਂ ਪ੍ਰਭਾਵਿਤ ਹੋਈਆਂ ਹਨ ਜਦਕਿ 12 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗੰਨਾ ਕਮਿਸ਼ਨਰ ਅੱਜ ਜਲੰਧਰ ਪਹੁੰਚ ਰਹੇ ਹਨ। ਗੰਨਾ ਸੰਘਰਸ਼ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਗੰਨੇ ਦੀਆਂ ਕੀਮਤਾਂ ਨਹੀਂ ਵਧਾਈਆਂ ਜਾਦੀਆਂ, ਉਹ ਧਰਨਾ ਨਹੀਂ ਚੁੱਕਣਗੇ।

ਹੋਰ ਪੜ੍ਹੋ: ਪੰਜਾਬ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, ਭਾਰਤ-ਪਾਕਿ ਸਰਹੱਦ ਨੇੜਿਓਂ 40 ਕਿੱਲੋ ਹੈਰੋਇਨ ਬਰਾਮਦ

ਉਹਨਾਂ ਕਿਹਾ ਜੇ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੂਰੇ ਪੰਜਾਬ ਵਿਚ ਅੰਦੋਲਨ ਕੀਤਾ ਜਾਵੇਗਾ। ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਗੰਨੇ ਦੀਆਂ ਕੀਮਤਾਂ ਵਿਚ 15 ਰੁਪਏ ਦਾ ਵਾਧਾ ਕੀਤਾ ਹੈ ਪਰ ਕਿਸਾਨਾਂ ਨੇ ਇਸ ਨੂੰ ਨਕਾਰ ਦਿੱਤਾ ਹੈ।

ਹੋਰ ਪੜ੍ਹੋ: ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ: 13 ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਸਣੇ 41 ਸੀਨੀਅਰ ਅਫ਼ਸਰਾਂ ਦੇ ਤਬਾਦਲੇ

ਇਸ ਵਾਧੇ ਤੋਂ ਬਾਅਦ ਪੰਜਾਬ ਵਿਚ ਗੰਨੇ ਦਾ ਭਾਅ 325 ਰੁਪਏ ਪ੍ਰਤੀ ਕੁਇੰਟਲ ਹੋ ਰਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਗੰਨੇ ਦੀ ਕੀਮਤ 400 ਰੁਪਏ ਨਹੀਂ ਹੁੰਦੀ ਅਤੇ ਬਕਾਇਆ ਰਾਸ਼ੀ ਨਹੀਂ ਮਿਲਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ।