Kisan Andolan: ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਚੰਡੀਗੜ੍ਹ ’ਚ ਹੋਵੇਗੀ ਬੈਠਕ 

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਮੀਟਿੰਗ ਅੱਜ (22 ਫ਼ਰਵਰੀ) ਨੂੰ ਚੰਡੀਗੜ੍ਹ ਵਿਚ ਸ਼ਾਮੀਂ 6 ਵਜੇ ਹੋਵੇਗੀ। 

meeting between Center and farmers to be held in Chandigarh today

 

Kisan Andolan : ਕੇਂਦਰ ਸਰਕਾਰ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਾਲੇ ਮੀਟਿੰਗ ਅੱਜ (22 ਫ਼ਰਵਰੀ) ਨੂੰ ਚੰਡੀਗੜ੍ਹ ਵਿਚ ਸ਼ਾਮੀਂ 6 ਵਜੇ ਹੋਵੇਗੀ। 

ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸਕੱਤਰ ਪੂਰਨ ਚੰਦਰ ਕਿਸ਼ਨ ਵਲੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਰਸਮੀ ਸੱਦਾ ਪੱਤਰ ਵੀ ਭੇਜਿਆ ਗਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 14 ਫ਼ਰਵਰੀ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਬੈਠਕ ਹੋਈ ਸੀ। ਇਹ ਮੀਟਿੰਗ ਪੌਣੇ ਤਿੰਨ ਘੰਟੇ ਦੇ ਕਰੀਬ ਚੱਲੀ ਸੀ। ਇਸ ਮੀਟਿੰਗ ਵਿੱਚ ਕੇਂਦਰੀ ਟੀਮ ਦੀ ਅਗਵਾਈ ਖ਼ਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕੀਤੀ ਜਦਕਿ ਦੋ ਕਿਸਾਨੀ ਫੋਰਮਾਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ ਸੀ।

 ਮੀਟਿੰਗ ਖ਼ਤਮ ਹੋਣ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਕੇਂਦਰ ਸਰਕਾਰ ਦੇ ਨਾਲ ਚੰਗੇ ਮਾਹੌਲ ਵਿੱਚ ਮੀਟਿੰਗ ਹੋਈ ਹੈ। ਡੱਲੇਵਾਲ ਨੇ ਕਿਹਾ ਸੀ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਧਿਆਨ ਨਾਲ ਸੁਣਿਆ ਹੈ ਅਤੇ ਉਮੀਦ ਹੈ ਕਿ ਸਰਕਾਰ ਅਗਲੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਦਾ ਹੱਲ ਕਰੇਗੀ।