ਹੱਕੀ ਮੰਗਾਂ ਲਈ ਜੰਤਰ ਮੰਤਰ ’ਤੇ ਹੋਵੇਗਾ ਕਿਸਾਨਾਂ ਦਾ ਇਕੱਠ, ਪੁਖਤਾ ਕੀਤੇ ਸੁਰੱਖਿਆ ਪ੍ਰਬੰਧ  

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

MSP ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਇਆ ਜਾਵੇਗਾ ਮੋਰਚਾ 

A gathering of farmers will be held at Jantar Mantar for their rightful demands

ਨਵੀਂ ਦਿੱਲੀ : ਕਿਸਾਨਾਂ ਵਲੋਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਮੋਰਚੇ ਲਗਾਏ ਜਾਂਦੇ ਹਨ ਅਤੇ ਇਸ ਦੇ ਚਲਦੇ ਹੀ ਅੱਜ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਹੋਰ ਹੱਕੀ ਮੰਗਾਂ ਦੇ ਮੱਦੇਨਜ਼ਰ ਜੰਤਰ ਮੰਤਰ ’ਤੇ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ।

ਇਸ ਵਿੱਚ ਸੰਯੁਕਤ ਕਿਸਾਨ ਮੋਰਚਾ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ। ਕਿਸਾਨ ਜਥਿਆਂ ਦੇ ਰੂਪ ਵਿੱਚ ਦਿੱਲੀ ਪਹੁੰਚਣ  ਲੱਗੇ ਹਨ। ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।

ਪੁਲਿਸ ਨੇ ਇਹਤਿਆਤ ਵਜੋਂ ਦਿੱਲੀ ਨਾਲ ਲੱਗਦੀ ਹਰਿਆਣਾ ਦੇ ਟਿਕਰੀ ਬਾਰਡਰ ਅਤੇ ਹੋਰ ਸਰਹੱਦਾਂ ’ਤੇ ਸੁਰੱਖਿਆ ਬਲਾਂ ਦੀ ਨਫ਼ਰੀ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਟਿਕਰੀ ਬਾਰਡਰ ’ਤੇ ਬੈਰੀਕੇਡਿੰਗ ਦਾ ਵੀ ਪ੍ਰਬੰਧ ਕੀਤਾ ਹੈ। ਇਹ ਵੀ ਚਰਚਾ ਹੈ ਕਿ ਦਿੱਲੀ ਵਿੱਚ ਮੁੜ ਕਿਸਾਨਾਂ ਦਾ ਵੱਡਾ ਅੰਦੋਲਨ ਸ਼ੁਰੂ ਹੋ ਸਕਦਾ ਹੈ।