9000 ਰਸੂਖਵਾਨ ਕਿਸਾਨਾਂ ਵਲੋਂ ਸਾਲਾਨਾ 100 ਕਰੋੜ ਦੀ ਬਿਜਲੀ ਚੋਰੀ! 24 ਘੰਟੇ ਸਪਲਾਈ ਵਾਲੇ ਫੀਡਰਾਂ ਨਾਲ ਜੁੜੀਆਂ ਮੋਟਰਾਂ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਇਕੱਲੇ ਤਰਨ ਤਾਰਨ ਜ਼ਿਲ੍ਹੇ ਵਿਚ ਹੀ ਕਰੀਬ 5000 ਮੋਟਰਾਂ ਨੂੰ ਮਿਲ ਰਹੀ 24 ਘੰਟੇ ਸਪਲਾਈ

File Photo

 

ਚੰਡੀਗੜ੍ਹ: ਪੰਜਾਬ ਦੇ 9000 ਰਸੂਖਵਾਨ ਕਿਸਾਨਾਂ ਵਲੋਂ ਸਾਲਾਨਾ 100 ਕਰੋੜ ਦੀ ਬਿਜਲੀ ਚੋਰੀ ਕੀਤੀ ਜਾ ਰਹੀ ਹੈ। ਇਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਸੈਕਟਰ ਲਈ 24 ਘੰਟੇ ਬਿਜਲੀ ਮਿਲ ਰਹੀ ਹੈ। ਦਰਅਸਲ ਪੰਜਾਬ ’ਚ ਖੇਤੀ ਸੈਕਟਰ ਨੂੰ ਝੋਨੇ ਦੇ ਸੀਜ਼ਨ ’ਚ ਅੱਠ ਘੰਟੇ ਮਿਲਦੀ ਬਿਜਲੀ ਹੈ ਪਰ ਇਨ੍ਹਾਂ 9000 ਕਿਸਾਨਾਂ ਨੂੰ ਦਿਨ-ਰਾਤ ਬਿਜਲੀ ਮਿਲ ਰਹੀ ਹੈ। ਇਨ੍ਹਾਂ ਕਿਸਾਨਾਂ ਦੀਆਂ ਮੋਟਰਾਂ ਸ਼ਹਿਰੀ ਫੀਡਰਾਂ ਜਾਂ 24 ਘੰਟੇ ਬਿਜਲੀ ਸਪਲਾਈ ਵਾਲੇ ਫੀਡਰਾਂ ਨਾਲ ਜੁੜੀਆਂ ਹੋਈਆਂ ਹਨ।

ਇਹ ਵੀ ਪੜ੍ਹੋ: ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ BSF ਵਲੋਂ ਬਰਾਮਦ 

ਪਾਵਰਕੌਮ ਦਾ ਅੰਦਾਜ਼ਾ ਹੈ ਕਿ ਇਨ੍ਹਾਂ 9000 ਖੇਤੀ ਮੋਟਰਾਂ ਕਾਰਨ ਸਾਲਾਨਾ ਕਰੀਬ 100 ਕਰੋੜ ਦੀ ਬਿਜਲੀ ਚੋਰੀ ਹੋ ਰਹੀ ਹੈ। ਅਧਿਕਾਰੀਆਂ ਮੁਤਾਬਕ ਅਧਿਕਾਰਤ ਤੌਰ ’ਤੇ ਇਨ੍ਹਾਂ ਖੇਤੀ ਮੋਟਰਾਂ ਨੂੰ ਸਿਰਫ਼ ਅੱਠ ਘੰਟੇ ਬਿਜਲੀ ਸਪਲਾਈ ਮਿਲਣੀ ਚਾਹੀਦੀ ਹੈ ਪਰ ਇਨ੍ਹਾਂ ਕਿਸਾਨਾਂ ਨੂੰ ਸਿਆਸੀ ਸ਼ੈਅ ਹੋਣ ਕਾਰਨ ਖੇਤੀ ਮੋਟਰਾਂ ਦਿਨ-ਰਾਤ ਚੱਲ ਰਹੀਆਂ ਹਨ। ਸਿਰਫ਼ ਤਰਨ ਤਾਰਨ ਜ਼ਿਲ੍ਹੇ ਵਿਚ ਹੀ ਕਰੀਬ 5000 ਮੋਟਰਾਂ ਹਨ, ਜਿਨ੍ਹਾਂ ਨੂੰ 24 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ।

ਇਹ ਵੀ ਪੜ੍ਹੋ: DCW ਮੁਖੀ ਨੇ ਹਸਪਾਤਲ 'ਚ ਗੁਜ਼ਾਰੀ ਰਾਤ, ਬੋਲੇ- ਸਮਝ ਨਹੀਂ ਆ ਰਹੀ ਕਿ ਪੀੜਤਾ ਨੂੰ ਕਿਉਂ ਨਹੀਂ ਮਿਲਣ ਦਿੱਤਾ ਜਾ ਰਿਹਾ

ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਵਿਚ 2010-11 ਵਿਚ ਖੇਤੀ ਫੀਡਰਾਂ ਨੂੰ ਅਲੱਗ ਕੀਤਾ ਗਿਆ ਸੀ ਤਾਂ ਇਨ੍ਹਾਂ ਰਸੂਖਵਾਨਾਂ ਕਿਸਾਨਾਂ ਦੀਆਂ ਖੇਤੀ ਮੋਟਰਾਂ ਨੂੰ ਖੇਤੀ ਫੀਡਰਾਂ ਨਾਲ ਜੋੜਨ ਨਹੀਂ ਦਿਤਾ ਗਿਆ ਸੀ। ਅਕਾਲੀ-ਭਾਜਪਾ ਸਰਕਾਰ ਸਮੇਂ ਪਾਵਰਕੌਮ ਦੇ ਅਧਿਕਾਰੀ ਇਨ੍ਹਾਂ ਰਸੂਖਵਾਨਾਂ ਅੱਗੇ ਨਿਹੱਥੇ ਹੋ ਗਏ ਸਨ।

ਇਹ ਵੀ ਪੜ੍ਹੋ: ਹੜ੍ਹਾਂ ਦੇ ਮੁਆਵਜ਼ੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਚੰਡੀਗੜ੍ਹ ਕੂਚ; ਪੁਲਿਸ ਨੇ ਕੀਤੀ ਨਾਕੇਬੰਦੀ

ਪਾਵਰਕੌਮ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੇ ਜਦੋਂ ਵੀ ਇਨ੍ਹਾਂ ਖੇਤੀ ਮੋਟਰਾਂ ਨੂੰ 24 ਘੰਟੇ ਸਪਲਾਈ ਨਾਲੋਂ ਕੱਟ ਕੇ ਖੇਤੀ ਫੀਡਰਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਤਾਂ ਸਿਆਸਤਦਾਨ ਅੜਿੱਕਾ ਬਣ ਗਏ। ਖਰੜ ਅਤੇ ਜ਼ੀਰਕਪੁਰ ਦੇ ਇਲਾਕਿਆਂ ਵਿਚ ਵੀ ਅਜਿਹਾ ਹੀ ਮਾਹੌਲ ਹੈ। ਬਾਘਾ ਪੁਰਾਣਾ, ਲਹਿਰਾ ਮੁਹੱਬਤ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੇ ਕਸਬਾ ਫੂਲ ਵਿਚ ਵੀ ਦਰਜਨਾਂ ਖੇਤੀ ਮੋਟਰਾਂ ਨੂੰ 24 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ। ਦੱਸ ਦੇਈਏ ਕਿ ਪੰਜਾਬ ਵਿਚ ਕਰੀਬ 14 ਲੱਖ ਖੇਤੀ ਕੁਨੈਕਸ਼ਨ ਹਨ, ਜਿਨ੍ਹਾਂ ’ਚੋਂ 9000 ਕਿਸਾਨ ਦਿਨ ਰਾਤ ਸਪਲਾਈ ਲੈ ਰਹੇ ਹਨ।