ਪੀ.ਏ.ਯੂ. ਨੇ ਵੈਬੀਨਾਰ ਰਾਹੀਂ ਫੁੱਲ ਉਤਪਾਦਕਾਂ ਨੂੰ ਦਿੱਤੀ ਸਿਖਲਾਈ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

30 ਕਿਸਾਨਾਂ ਨੇ ਲਿਆ ਭਾਗ

punjab agriculture university

ਲੁਧਿਆਣਾ : ਪੀ.ਏ.ਯੂ. ਫਲਾਵਰ ਗ੍ਰੋਅਰਜ਼ ਐਸੋਸੀਏਸ਼ਨ ਦਾ ਇੱਕ ਰੋਜ਼ਾ ਰਾਜ ਪੱਧਰੀ ਖੇਤੀ ਵੈਬੀਨਾਰ ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਕਰਵਾਇਆ ਗਿਆ। ਜਿਸ ਵਿੱਚ 30 ਕਿਸਾਨਾਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਆਨਲਾਈਨ ਸ਼ਾਮਿਲ ਹੋਏ ਕਿਸਾਨ ਵੀਰਾਂ ਨੂੰ ਜੀ ਆਇਆਂ ਕਿਹਾ ਅਤੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਕਿਸਾਨ ਵੀਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਤੇ ਡਾ. ਪਰਮਿੰਦਰ ਸਿੰਘ ਨੇ ਵਪਾਰਕ ਪੱਧਰ ਤੇ ਹਰੀ ਘਾਹ ਦੀ ਸਫ਼ਲ ਕਾਸ਼ਤ ਅਤੇ ਡਾ. ਪੰਕਜ ਸ਼ਰਮਾ ਨੇ ਫੁੱਲਾਂ ਦੀ ਕਾਸ਼ਤ ਵਿੱਚ ਰੋਗਾਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਪੀ.ਏ.ਯੂ. ਫਲਾਵਰ ਗ੍ਰੋਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ. ਗੁਰਵਿੰਦਰ ਸਿੰਘ ਸੋਹੀ ਨੇ ਆਨਲਾਈਨ ਸ਼ਾਮਿਲ ਹੋਏ ਕਿਸਾਨ ਵੀਰਾਂ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ। ਅੰਤ ਵਿੱਚ ਸ਼੍ਰੀ ਰਵਿੰਦਰ ਭਲੂਰੀਆ ਨੇ ਕਿਸਾਨ ਵੀਰਾਂ ਨੂੰ ਆਉਣ ਵਾਲੇ ਮਹੀਨਿਆਂ ਵਿੱਚ ਲੱਗਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਵਿਸ਼ਾ ਮਾਹਿਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।