ਪੰਚਾਇਤ ਮੰਤਰੀ ਅਤੇ ਕਿਸਾਨਾਂ ਦੀ ਹੋਈ ਮੀਟਿੰਗ, ਸਰਕਾਰ ਨੇ ਨਾਜਾਇਜ਼ ਕਬਜ਼ੇ ਛੱਡਣ ਦੀ ਮਿਆਦ 30 ਜੂਨ ਤੱਕ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੱਡਣ ਦੀ ਮਿਆਦ 30 ਜੂਨ ਤੱਕ ਵਧ ਦਿੱਤੀ ਹੈ।

Meeting of Panchayat Minister and Farmers



ਚੰਡੀਗੜ੍ਹ: ਪੰਜਾਬ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਸਬੰਧੀ ਕਿਸਾਨ ਆਗੂਆਂ ਦੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਜ਼ਿਆਦਾਤਰ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਹੈ। ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੱਡਣ ਦੀ ਮਿਆਦ 30 ਜੂਨ ਤੱਕ ਵਧ ਦਿੱਤੀ ਹੈ।

Meeting of Panchayat Minister and Farmers

ਇਸ ਤੋਂ ਇਲਾਵਾ ਸਰਕਾਰੀ ਜ਼ਮੀਨ ਤੋਂ ਕਬਜ਼ਾ ਛੁਡਾਉਣ ਲਈ 7 ਦਿਨ ਦੀ ਬਜਾਏ 15 ਦਿਨ ਦਾ ਨੋਟਿਸ ਦਿੱਤਾ ਜਾਵੇਗਾ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਈ ਕਿਸਾਨ ਸਾਲਾਂ ਤੋਂ ਪੰਚਾਇਤੀ ਜ਼ਮੀਨ ’ਤੇ ਖੇਤੀ ਕਰ ਰਹੇ ਹਨ। ਕਈ ਕਿਸਾਨਾਂ ਨੇ ਘਰ ਵੀ ਬਣਾ ਲਏ ਹਨ। ਜੇਕਰ ਸਰਕਾਰ ਉਹਨਾਂ ਨੂੰ ਨੋਟਿਸ ਦਿੰਦੀ ਹੈ ਤਾਂ ਉਹਨਾਂ ਕੋਲ 15 ਦਿਨ ਦਾ ਸਮਾਂ ਹੋਵੇਗਾ। ਉਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅੱਗੇ ਪੇਸ਼ ਹੋ ਕੇ ਮਾਲਕੀ ਦਾ ਦਾਅਵਾ ਕਰ ਸਕਦੇ ਹਨ।

Meeting of Panchayat Minister and Farmers

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਸ ਹਾਰ ਚੁੱਕੇ ਕਿਸਾਨਾਂ ਦਾ ਫ਼ੈਸਲਾ 9 ਮੈਂਬਰੀ ਕਮੇਟੀ ਕਰੇਗੀ ਅਤੇ ਇਸ ਕਮੇਟੀ 'ਚ ਕਿਸਾਨ ਅਤੇ ਕਾਨੂੰਨੀ ਸਲਾਹਕਾਰ ਵੀ ਸ਼ਾਮਲ ਹੋਣਗੇ। ਇਹ ਕਮੇਟੀ ਤੈਅ ਕਰੇਗੀ ਕਿ ਕਿਹੜੀ ਜ਼ਮੀਨ ਕਿਸਾਨ ਦੀ ਹੈ ਤੇ ਕਿਹੜੀ ਸਰਕਾਰ ਦੀ ਹੈ। ਜੇ ਮਸਲਾ ਹੱਲ ਨਾ ਹੋਇਆ ਤਾਂ ਸਰਕਾਰ ਵੱਲੋਂ ਸੈਸ਼ਨ ਬੁਲਾ ਕੇ ਹੱਲ ਕੱਢਿਆ ਜਾਵੇਗਾ ਤੇ ਜੇਕਰ ਫਿਰ ਵੀ ਹੱਕ ਨਾ ਮਿਲਿਆ ਤਾਂ ਕਿਸਾਨਾਂ ਵੱਲੋਂ ਮੋਰਚਾ ਖੋਲ੍ਹਿਆ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੈਸ਼ਨ ਬੁਲਾਉਣ ਦੀ ਗੱਲ ਕਹਿਣਾ ਹੀ ਕਿਸਾਨ ਮੋਰਚੇ ਦੀ ਵੱਡੀ ਪ੍ਰਾਪਤੀ ਹੈ।