ਪੰਜਾਬ ਦੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ, 3 ਦਿਨ ਰੋਕਣਗੇ 'ਰੇਲਾਂ'

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਕਰਨਗੇ ਸੰਘਰਸ਼

Farmers Protest

ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ 'ਚ ਐਲਾਨ ਕੀਤਾ ਹੈ ਕਿ 23 ਸਤੰਬਰ ਨੂੰ ਪੰਜਾਬ 'ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ 'ਚ ਰੇਲਾਂ ਰੋਕੀਆਂ ਜਾਣਗੀਆਂ। 

ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਆਰਡੀਨੈਂਸਾਂ ਨੂੰ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦੇਣਗੇ ਅਤੇ ਸੰਘਰਸ਼ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਕਰਨਗੇ।

ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ 24 ਤੋਂ ਹੀ ਸ਼ੁਰੂ ਹੈ। ਅਤੇ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ।  ਦੱਸ ਦੇਈੇਏ ਕਿ ਖੇਤੀ ਬਿਲਾਂ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਵੀ 25 ਸਤੰਬਰ ਨੂੰ ਪੰਜਾਬ ਵਿਚ ਤਿੰਨ ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸੀਨੀਅਰ ਅਕਾਲੀ ਆਗੂ  ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।