ਹਰਿਆਣਾ 'ਚ ਕਿਸਾਨ 24 ਨਵੰਬਰ ਨੂੰ ਨਹੀਂ ਕਰਨਗੇ ਰੋਡ ਜਾਮ, ਕੇਸ ਵਾਪਸ ਲੈਣ ਲਈ ਸਹਿਮਤ ਹੋਈ ਸਰਕਾਰ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਸਰਕਾਰ ਵੱਲੋਂ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਰੱਦ ਕੀਤੇ ਜਾਣਗੇ

Farmers in Haryana will not hold road jam on November 24

 

ਅੰਬਾਲਾ: ਹਰਿਆਣਾ ਵਿਚ ਕਿਸਾਨ 24 ਨਵੰਬਰ ਨੂੰ ਜੀਟੀ ਰੋਡ ਜਾਮ ਨਹੀਂ ਕਰਨਗੇ। ਇਹ ਫੈਸਲਾ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਗੁਰਨਾਮ ਚੜੂਨੀ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਤਿਆਰ ਹੈ। ਸਰਕਾਰ ਵੱਲੋਂ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਰੱਦ ਕੀਤੇ ਜਾਣਗੇ। ਇਸ ਦੇ ਨਾਲ ਹੀ ਪਹਿਲਾਂ ਦਰਜ 32 ਕੇਸ ਵੀ ਵਾਪਸ ਲਏ ਜਾਣਗੇ।

ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਚੰਡੀਗੜ੍ਹ ਵਿਚ ਐਲਾਨ ਕੀਤਾ ਸੀ ਕਿ ਹਰਿਆਣਾ ਸਰਕਾਰ ਵੱਲੋਂ ਅੰਦੋਲਨ ਦੌਰਾਨ ਦਰਜ ਕੇਸ ਵਾਪਸ ਨਾ ਲੈਣ ਦੇ ਵਿਰੋਧ ਵਿਚ 24 ਨਵੰਬਰ ਨੂੰ ਅੰਬਾਲਾ ਵਿਚ ਜੀਟੀ ਰੋਡ ਜਾਮ ਕੀਤਾ ਜਾਵੇਗਾ।

ਪਹਿਲਾਂ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕਰਨ ਦੀ ਯੋਜਨਾ ਸੀ ਪਰ ਰੇਲਵੇ ਵੱਲੋਂ ਕੇਸ ਵਾਪਸ ਲੈਣ ਤੋਂ ਬਾਅਦ ਉਹਨਾਂ ਨੇ ਜੀਟੀ ਰੋਡ ਜਾਮ ਕਰਨ ਦਾ ਫੈਸਲਾ ਕੀਤਾ ਹੈ। ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ 294 ਦੇ ਕਰੀਬ ਕੇਸ ਦਰਜ ਕੀਤੇ ਸਨ। ਇਸ ਤੋਂ ਇਲਾਵਾ ਅੰਦੋਲਨ ਤੋਂ ਪਹਿਲਾਂ ਵੀ ਕੁਝ ਕੇਸ ਪੈਂਡਿੰਗ ਸਨ। ਜਿਸ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ।