ਪੰਜਾਬ ਸਰਕਾਰ ਵਲੋਂ ਖੇਤੀਬਾੜੀ ਬਕਾਇਆ ਰਾਸ਼ੀ ਜਾਰੀ
ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ ਦੇ ਬਕਾਇਆ ਰਹਿੰਦੇ ਭੁਗਤਾਨ
Punjab government has released agricultural Pending Funds
 		 		ਜਲੰਧਰ, ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ ਦੇ ਬਕਾਇਆ ਰਹਿੰਦੇ ਭੁਗਤਾਨ ਲਈ ਅੱਜ 760 ਕਰੋੜ ਰੁਪਏ ਜਾਰੀ ਕਰ ਦਿੱਤੇ।ਇਸ ਫੰਡ ਨੂੰ ਜਾਰੀ ਕਰਨ ਦੇ ਨਾਲ ਹੀ ਵੈਟ/ਜੀਐਸਟੀ ਦੇ ਸਾਰੇ ਬਿੱਲਾਂ ਦਾ ਵੀ ਭੁਗਤਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਆਧਿਕਾਰਿਕ ਬੁਲਾਰੇ ਨੇ ਦੱਸਿਆ ਕਿ 20 ਜੁਲਾਈ ਤੱਕ ਦੇ ਵੈਟ/ ਜੀਐਸਟੀ ਰਿਫੰਡ ਦਾ ਵੀ ਭੁਗਤਾਨ ਕਰ ਦਿੱਤਾ ਗਿਆ ਹੈ। ਇਸ ਮਦ ਵਿਚ 17 ਕਰੋਡ਼ ਰੁਪਏ ਵੰਡੇ ਗਏ ਹਨ।