ਪੀ ਏ ਯੂ ਵਿਚ ਖੇਤੀ ਅਧਾਰਿਤ ਉਦਯੋਗਾਂ ਬਾਰੇ ਆਨਲਾਈਨ ਸਿਖਲਾਈ ਦਿੱਤੀ ਗਈ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪੰਜਾਬ ਦੇ ਕਿਸਾਨ

punjab agriculture university

ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਖੇਤੀ ਆਧਾਰਿਤ ਉਦਯੋਗ ਸਥਾਪਿਤ ਕਰਨ ਬਾਰੇ” ਸੰਬੰਧੀ ਪੰਜ ਦਿਨਾਂ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 30 ਸਿਖਿਆਰਥੀਆਂ ਨੇ ਭਾਗ ਲਿਆ।

ਇਸ ਮੌਕੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗੀ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਆਨਲਾਈਨ ਹੋਏ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਕੋਰਸ ਅਜੋਕੇ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਸਿਖਿਆਰਥੀਆਂ ਲਈ ਲਗਾਇਆ ਗਿਆ ਹੈ। ਇਸ ਪੰਜ ਦਿਨਾਂ ਕੋਰਸ ਵਿੱਚ ਸਿਖਿਆਰਥੀਆਂ ਨੂੰ ਖੇਤੀ ਆਧਾਰਿਤ ਉਦਯੋਗਾਂ ਦੀ ਸਥਾਪਨਾ ਕਿਵੇਂ ਕੀਤੀ ਜਾ ਸਕਦੀ ਹੈ ਇਸ ਬਾਰੇ ਯੂਨੀਵਰਸਿਟੀ ਦੇ ਵੱਖ-ਵੱਖ ਮਾਹਿਰਾਂ ਕੋਲੋਂ ਲਾਹੇਵੰਦ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ।

ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਕੋਰਸ ਦੇ ਤਕਨੀਕੀ ਮਾਹਿਰ ਡਾ. ਤਰਸੇਮ ਚੰਦ ਨੇ ਪੰਜਾਬ ਰਾਜ ਵਿੱਚ ਖੇਤੀ ਆਧਾਰਿਤ ਉਦਯੋਗਾਂ ਦੀ ਹੋਂਦ ਬਾਰੇ, ਹਲਦੀ ਅਤੇ ਮਿਰਚਾਂ ਤਿਆਰ ਕਰਨ ਲਈ ਮਸ਼ੀਨਾਂ ਬਾਰੇ ਅਤੇ ਤੇਲ ਬੀਜ ਤਿਆਰ ਕਰਨ ਲਈ ਮਸ਼ੀਨਾਂ ਬਾਰੇ, ਡਾ. ਸਤੀਸ਼ ਕੁਮਾਰ ਨੇ ਫ਼ਲਾਂ ਅਤੇ ਸਬਜੀਆਂ ਦੀ ਸਾਫ ਸਫਾਈ ਸੰਬੰਧੀ ਮਸ਼ੀਨਰੀ, ਫ਼ਲਾਂ ਅਤੇ ਸਬਜੀਆਂ ਦੀ ਗਰੇਡਿੰਗ ਅਤੇ ਸੁਕਾਈਆਂ ਗਈਆਂ ਸਬਜੀਆਂ ਦੀ ਸਾਂਭ-ਸੰਭਾਲ ਕਰਨ ਬਾਰੇ, ਡਾ. ਮਹੇਸ਼ ਕੁਮਾਰ ਨੇ ਮੁਰਗੀਆਂ ਤੇ ਦੁਧਾਰੂ ਪਸ਼ੂਆਂ ਦੀ ਖੁਰਾਕ ਬਾਰੇ ਅਤੇ ਖੰਡ ਤੇ ਸ਼ੱਕਰ ਤਿਆਰ ਕਰਨ ਲਈ ਮਸ਼ੀਨਾਂ ਬਾਰੇ,

ਡਾ. ਸੰਧਿਆ ਸਿੰਘ ਨੇ ਕਣਕ ਅਤੇ ਚਾਵਲਾਂ ਤੋਂ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ਬਾਰੇ, ਡਾ. ਪ੍ਰੀਤਇੰਦਰ ਕੌਰ ਨੇ ਆਲੂ ਤੋਂ ਤਿਆਰ ਕੀਤੇ ਜਾਣ ਵਾਲੇ ਪਦਾਰਥਾਂ ਬਾਰੇ ਅਤੇ ਡਾ. ਸੰਜੀਵ ਰਤਨ ਸ਼ਰਮਾ ਨੇ ਫ਼ਲਾਂ ਅਤੇ ਸਬਜੀਆਂ ਦਾ ਤੁੜਾਈ ਉਪਰੰਤ ਉਚਿਤ ਪ੍ਰਬੰਧਨ ਕਰਨ ਬਾਰੇ ਵਿਸ਼ਿਆਂ ਉੱਪਰ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ. ਰੁਪਿੰਦਰ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।