ਸੁਖਬੀਰ ਬਾਦਲ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਕਿਸਾਨ ਲਾਉਂਦੇ ਰਹੇ ਨਾਅਰੇ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਿਆਸੀ ਆਗੂਆਂ ਦਾ ਵਿਰੋਧ ਜਾਰੀ ਹੈ।

Farmers protest against Sukhbir Singh Badal at Gidderbaha

ਗਿੱਦੜਬਾਹਾ: ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਿਆਸੀ ਆਗੂਆਂ ਦਾ ਵਿਰੋਧ ਜਾਰੀ ਹੈ। ਇਸ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵਿਰੋਧ ਕਰਨ ਲਈ ਭਾਰੀ ਗਿਣਤੀ ਵਿਚ ਕਿਸਾਨ (Farmers protest against Sukhbir badal) ਗਿੱਦੜਬਾਹਾ ਪਹੁੰਚੇ ਪਰ ਇਸ ਮੌਕੇ ਪੁਲਿਸ ਨੇ ਕਿਸਾਨਾਂ ਨੂੰ ਵਿਰੋਧ ਕਰਨ ਤੋਂ ਰੋਕਿਆ।

ਹੋਰ ਪੜ੍ਹੋ: ਜਨਤਾ ਦੀ ਮਿਹਨਤ ਨਾਲ ਬਣੀ ਲੱਖਾਂ ਕਰੋੜਾਂ ਦੀ ਸੰਪਤੀ ਅਰਬਪਤੀ ਦੋਸਤਾਂ ਨੂੰ ਦੇ ਰਹੀ ਸਰਕਾਰ- ਪ੍ਰਿਯੰਕਾ ਗਾਂਧੀ

ਪੁਲਿਸ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਇਕ ਪਾਸੇ ਰੋਕਿਆ ਅਤੇ ਬਹੁਤ ਅਸਾਨੀ ਨਾਲ ਸੁਖਬੀਰ ਬਾਦਲ (Sukhbir Singh Badal at Gidderbaha ) ਦੇ ਕਾਫਲੇ ਨੂੰ ਲੰਘਣ ਦਿੱਤਾ ਗਿਆ।ਇਸ ਦੌਰਾਨ ਕਿਸਾਨਾਂ ਨੇ ਸੁਖਬੀਰ ਬਾਦਲ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ।

ਹੋਰ ਪੜ੍ਹੋ: ਸੁਪਰੀਮ ਕੋਰਟ ਨੇ 5000 ਝੁੱਗੀਆਂ ਢਾਹੁਣ 'ਤੇ ਲਾਈ ਰੋਕ, ਰੇਲਵੇ ਅਤੇ ਸਰਕਾਰ ਨੂੰ ਨੋਟਿਸ ਜਾਰੀ

ਕਿਸਾਨਾਂ (Farmers Protest) ਨੇ ਕਿਹਾ ਕਿ ਉਹਨਾਂ ਨੂੰ ਰੋਕ ਕੇ ਉਹਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਕ ਪਾਸੇ ਸਾਡੇ 600 ਕਿਸਾਨ ਸ਼ਹੀਦ ਹੋ ਗਏ ਪਰ ਦੂਜੇ ਪਾਸੇ ਸਿਆਸੀ ਨੇਤਾ ਅਪਣੀਆਂ ਰੈਲੀਆਂ ਕਰ ਰਹੇ ਹਨ। ਇਹਨਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਦਰਅਸਲ ਸੁਖਬੀਰ ਬਾਦਲ ਵੱਲੋਂ ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਸ਼ਹਿਰਾਂ ਵਿਚ ਉਹਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ: ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਜ਼ਰੀਏ ਦਿੱਤੀ ਸਫ਼ਾਈ, ਵਿਵਾਦਤ ਬਿਆਨ ਲਈ ਮੰਗੀ ਮੁਆਫੀ

ਬੀਤੇ ਦਿਨ ਜਦੋਂ ਸੁਖਬੀਰ ਬਾਦਲ ਮਲੋਟ ਪਹੁੰਚੇ ਸਨ ਤਾਂ ਕਿਸਾਨ ਜਥੇਬੰਦੀਆਂ ਨੇ ਉਹਨਾਂ ਦਾ ਵਿਰੋਧ ਕੀਤਾ ਸੀ। ਇਸ ਦੌਰਾਨ ਸੁਖਬੀਰ ਬਾਦਲ ਪਾਰਕ ਸਿਟੀ ਰਿਜੋਰਟ ਵਿਖੇ ਦੂਜੇ ਪ੍ਰੋਗਰਾਮ ਵਿਚ ਪਹੁੰਚੇ ਤਾਂ ਵੱਡੀ ਗਿਣਤੀ ’ਚ ਕਿਸਾਨ ਉੱਥੇ ਵੀ ਪਹੁੰਚ ਗਏ। ਰਿਜੋਰਟ ਦੇ ਬਾਹਰ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਕਰੀਬ ਦੋ ਘੰਟੇ ਰਿਜੋਰਟ ਦਾ ਘਿਰਾਓ ਕੀਤਾ। ਇਸ ਉਪਰੰਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਵਾਈ ਗਈ।