ਰਾਕੇਸ਼ ਟਿਕੈਤ ਦੀ ਜੋਅ ਬਾਇਡਨ ਨੂੰ ਅਪੀਲ, 'PM ਮੋਦੀ ਨਾਲ ਮੁਲਾਕਾਤ ਦੌਰਾਨ ਕਿਸਾਨਾਂ ਦਾ ਧਿਆਨ ਰੱਖਿਓ'

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਰਾਕੇਸ਼ ਟਿਕੈਤ ਨੇ ਅਮਰੀਕੀ ਰਾਸ਼ਟਰਪਤੀ ਨੂੰ ਕਿਹਾ ਕਿ ਜਦੋਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਤਾਂ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਜ਼ਰੂਰ ਦੇਣ।

Rakesh Tikait appeals to US President Joe Biden

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨ ਦੇ ਅਮਰੀਕਾ ਦੌਰੇ ’ਤੇ ਹਨ। ਅੱਜ ਉਹ ਵ੍ਹਾਈਟ ਹਾਊਸ ਵਿਖੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਇਸ ਦੇ ਚਲਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅਮਰੀਕੀ ਰਾਸ਼ਟਰਪਤੀ ਨੂੰ ਇਕ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਜਦੋਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਤਾਂ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਜ਼ਰੂਰ ਦੇਣ।

ਹੋਰ ਪੜ੍ਹੋ: ਬਲਬੀਰ ਰਾਜੇਵਾਲ ਦੀ US ਵੱਸਦੇ ਪੰਜਾਬੀਆਂ ਨੂੰ ਅਪੀਲ, ‘ਕਿਸਾਨੀ ਝੰਡੇ ਲੈ ਕੇ ਕਰੋ PM Modi ਦਾ ਵਿਰੋਧ’

ਰਾਕੇਸ਼ ਟਿਕੈਤ ਨੇ ਟਵੀਟ ਕੀਤਾ, ‘ਪਿਆਰੇ ਜੋ ਬਾਇਡਨ, “ਸਾਡੇ ਭਾਰਤੀ ਕਿਸਾਨ PM ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ। ਪਿਛਲੇ 11 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ 700 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਸਾਨੂੰ ਬਚਾਉਣ ਲਈ ਇਹਨਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਕ੍ਰਿਪਾ ਕਰਕੇ PM ਮੋਦੀ ਨਾਲ ਮੁਲਾਕਾਤ ਦੌਰਾਨ ਸਾਡੀ ਗੱਲ 'ਤੇ ਧਿਆਨ ਜ਼ਰੂਰ ਦਿਓ।”

ਹੋਰ ਪੜ੍ਹੋ: ਪਤੀ ਨੇ WhatsApp 'ਤੇ ਚੈਟ ਕਰਨ ਤੋਂ ਰੋਕਿਆ, ਗੁੱਸੇ ’ਚ ਪਤਨੀ ਨੇ ਤੋੜੇ ਪਤੀ ਦੇ ਦੰਦ, FIR ਦਰਜ

ਇਸ ਤੋਂ ਪਹਿਲਾਂ ਉਹਨਾਂ ਨੇ ਇਕ ਟਵੀਟ ਜ਼ਰੀਏ ਜਾਣਕਾਰੀ ਦਿੱਤੀ ਸੀ ਕਿ ਅੱਜ ਵਾਸ਼ਿੰਗਟਨ ਡੀਸੀ ਦੇ ਸਮੇਂ ਅਨੁਸਾਰ 2.30 ਵਜੇ ਉੱਥੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਹੋਵੇਗਾ। ਇਸ ਤੋਂ ਇਲਾਵਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੀ ਅਮਰੀਕਾ ਵੱਸਦੇ ਪੰਜਾਬੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਹੈ।