ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਕਿਸਾਨ ਦਿਵਸ ਮਨਾਇਆ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨਾਂ ਨੂੰ ਨਵੀਆਂ ਤਕਨਾਲੋਜੀਆਂ ਅਪਣਾ ਕੇ ਵਿਗਿਆਨਕ ਖੇਤੀ ਵੱਲ ਤੁਰਨ ਲਈ ਕੀਤਾ ਪ੍ਰੇਰਿਤ

P.A.U. Department of Extension Education celebrates Farmers' Day

ਲੁਧਿਆਣਾ: ਬੀਤੇ ਦਿਨੀਂ ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਗੋਦ ਲਏ ਪਿੰਡ ਲੀਲਾ ਵਿਖੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਸਹਿਯੋਗ ਨਾਲ ਇੱਕ ਕਿਸਾਨ ਦਿਵਸ ਮਨਾਇਆ । ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਆਪਣੇ ਭਾਸ਼ਣ ਵਿੱਚ ਵਿਭਾਗ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ। ਉਹਨਾਂ ਨੇ ਨਵੀਆਂ ਤਕਨਾਲੋਜੀਆਂ ਅਪਣਾ ਕੇ ਵਿਗਿਆਨਕ ਖੇਤੀ ਵੱਲ ਤੁਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ।

ਇਸ ਦੇ ਨਾਲ ਹੀ ਉਹਨਾਂ ਨੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਦੀਆਂ ਵਿਧੀਆਂ ਅਪਣਾਉਣ ਦੀ ਅਪੀਲ ਵੀ ਕਿਸਾਨਾਂ ਨੂੰ ਕੀਤੀ । ਇਸ ਮੌਕੇ ਤੇਜੇਸ਼ਵਰ ਸਿੰਘ ਪੀ ਸੀ ਐਸ ਨੇ ਰਾਏਕੋਟ ਅਤੇ ਜਗਰਾਓਂ ਦੀਆਂ ਸਹਿਕਾਰੀ ਸੁਸਾਇਟੀਆਂ ਵਿੱਚ ਪੀ.ਏ.ਯੂ. ਦੀਆਂ ਤਕਨਾਲੋਜੀਆਂ ਅਪਣਾਉਣ ਲਈ ਹਰ ਸੰਭਵ ਸਹਾਇਤਾ ਦਾ ਵਚਨ ਦਿੱਤਾ। ਇਸ ਤੋਂ ਬਾਅਦ ਉਹਨਾਂ ਨੇ ਪਸਾਰ ਸਿੱਖਿਆ ਵਿਭਾਗ ਵੱਲੋਂ ਸਹਿਕਾਰੀ ਸੁਸਾਇਟੀ ਵਿੱਚ ਸ਼ੁਰੂ ਕੀਤੇ ਕਿਸਾਨ ਸੂਚਨਾ ਕੇਂਦਰ ਦਾ ਉਦਘਾਟਨ ਵੀ ਕੀਤਾ ।

ਖੇਤੀਬਾੜੀ ਅਧਿਕਾਰੀ ਗੁਰਮੁਖ ਸਿੰਘ ਅਤੇ ਉਹਨਾਂ ਦੀ ਟੀਮ ਨੇ ਪੀ.ਏ.ਯੂ. ਦੀਆਂ ਵੱਖ-ਵੱਖ ਤਕਨਾਲੋਜੀਆਂ ਅਪਣਾ ਕੇ ਵਾਤਾਵਰਨ ਦੀ ਸੰਭਾਲ ਅਤੇ ਆਮਦਨ ਵਿੱਚ ਵਾਧੇ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ । ਫ਼ਸਲ ਵਿਗਿਆਨ ਦੇ ਸਹਿਯੋਗੀ ਪ੍ਰੋਫੈਸਰ ਡਾ. ਤਰੁਨਦੀਪ ਕੌਰ ਨੇ ਕਿਸਾਨਾਂ ਨੂੰ ਹਾੜ•ੀ ਦੀਆਂ ਫ਼ਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਦੇ ਤਰੀਕੇ ਦੱਸੇ ।

ਡਾ. ਦਿਲਪ੍ਰੀਤ ਸਿੰਘ ਨੇ ਸਰਦ ਰੁੱਤ ਦੀਆਂ ਸਬਜ਼ੀਆਂ ਵਿਸ਼ੇਸ਼ ਕਰਕੇ ਆਲੂ ਦੀ ਕਾਸ਼ਤ ਸੰਬੰਧੀ ਗੱਲ ਕੀਤੀ । ਪਸਾਰ ਮਾਹਿਰ ਡਾ. ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਖੇਤੀ ਕਾਰੋਬਾਰੀ ਸਿਖਲਾਈਆਂ ਸੰਬੰਧੀ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਡਾ. ਪੰਕਜ ਕੁਮਾਰ ਅਤੇ ਡਾ. ਧਰਮਿੰਦਰ ਸਿੰਘ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ । ਡਾ. ਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਕਿਸਾਨ ਕਲੱਬ ਦੇ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ ।