ਸਹਿਕਾਰਤਾ ਮੰਤਰੀ ਨੇ ਕਿਸਾਨਾਂ ਨੂੰ ਵੰਡੇ ਕਰਜ਼ਾ ਰਾਹਤ ਸਰਟੀਫ਼ੀਕੇਟ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

 ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਲਈ ਸ਼ੁਰੂ ਕੀਤੀ ਕਰਜ਼ਾ ਰਹਿਤ ਮੁਹਿੰਮ ਹੇਠ ਅੱਜ ਗਰੀਨ ਫ਼ੀਲਡ ਰਿਜੋਰਟ ਫ਼ਰੀਦਕੋਟ ਰੋਡ, ਫ਼ਿਰੋਜ਼ਪੁਰ ਵਿਖੇ ...

Sukhjinder Singh Randhawa

 ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਲਈ ਸ਼ੁਰੂ ਕੀਤੀ ਕਰਜ਼ਾ ਰਹਿਤ ਮੁਹਿੰਮ ਹੇਠ ਅੱਜ ਗਰੀਨ ਫ਼ੀਲਡ ਰਿਜੋਰਟ ਫ਼ਰੀਦਕੋਟ ਰੋਡ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪਧਰੀ ਕਰਜ਼ਾ ਮੁਕਤੀ ਸਮਾਗਮ ਕਰਵਾਇਆ। ਇਸ ਵਿਚ ਪੰਜਾਬ ਦੇ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਅੱਜ ਜ਼ਿਲ੍ਹੇ ਦੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰ ਕੇ ਰਾਹਤ ਸਰਟੀਫ਼ੀਕੇਟ ਤਕਸੀਮ ਕੀਤੇ। 

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਸਾਨਾਂ ਦਾ ਫ਼ਸਲੀ ਕਰਜ਼ਾ ਮਾਫ਼ ਕਰਨ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਦਿਖਾਇਆ ਹੈ। ਉਨ੍ਹਾਂ ਦਸਿਆ ਕਿ ਅੱਜ ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਦੀ ਮਾਲਕੀ ਵਾਲੇ 8991 ਕਿਸਾਨ, ਜਿਨ੍ਹਾਂ ਨੇ ਸਹਿਕਾਰੀ ਬੈਂਕਾਂ ਤੋਂ 2 ਲੱਖ ਰੁਪਏ ਤਕ ਦੇ ਕਰਜ਼ੇ ਲਏ ਸਨ, ਉਨ੍ਹਾਂ ਦੇ ਕਰੀਬ  58.73 ਕਰੋੜ ਰੁਪਏ ਦੇ ਕਰਜ਼ੇ ਮਾਫ਼ ਕੀਤੇ ਹਨ।

ਉਨ੍ਹਾਂ ਦਸਿਆ ਕਿ ਇਹ ਕਰਜ਼ ਮਾਫ਼ੀ ਦੇ ਪੈਸੇ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜੇ ਜਾਣਗੇ। ਉਨ੍ਹਾਂ ਦਸਿਆ ਕਿ ਜੇਕਰ ਕੋਈ ਕਿਸਾਨ ਕਰਜ਼ਾ ਰਾਹਤ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਨ੍ਹਾਂ ਕਿਸਾਨਾਂ ਦਾ ਵੀ ਸਰਵੇ ਕਰ ਕੇ ਕਰਜ਼ਾ ਮਾਫ਼ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਆਰਥਕ ਮੰਦਹਾਲੀ 'ਚੋਂ ਬਾਹਰ ਕੱਢਣ ਲਈ ਵੱਡੀ ਪੱਧਰ 'ਤੇ ਯੋਜਨਾਵਾਂ ਬਣਾਈਆਂ ਹਨ,

ਜਿਨ੍ਹਾਂ ਦੇ ਲਾਗੂ ਹੋਣ ਨਾਲ ਸੂਬੇ ਦੇ ਕਿਸਾਨਾਂ ਦੀ ਆਰਥਕਤਾ ਮਜ਼ਬੂਤ ਹੋਵੇਗੀ। ਉਨ੍ਹਾਂ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੜਾਅ ਵਾਰ ਪੂਰਾ ਕੀਤਾ ਜਾਵੇਗਾ।