CM ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਦੇਣ ਸਬੰਧੀ ਪੋਰਟਲ ਕੀਤਾ ਲਾਂਚ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਰਜਿਸਟਰੇਸ਼ਨ ਤੋਂ ਬਾਅਦ ਮਿਲੇਗਾ ਸਰਕਾਰ ਦੀ ਸਕੀਮ ਦਾ ਲਾਭ

CM Mann Launches Portal for Farmers


ਚੰਡੀਗੜ੍ਹ: ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਰਟਲ ਜਾਰੀ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ 'ਤੇ ਰਜਿਸਟਰ ਕਰ ਸਕਣਗੇ।

CM Mann Launches Portal for Farmers

ਰਜਿਸਟਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰੀ ਸਕੀਮ ਦਾ ਲਾਭ ਮਿਲੇਗਾ। ਦਰਅਸਲ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

Tweet

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ..ਅੱਜ ਇਕ ਪੋਰਟਲ ਲਾਂਚ ਕੀਤਾ ਜਿੱਥੇ ਕਿਸਾਨ ਆਪਣਾ ਨਾਮ ਤੇ ਜਾਣਕਾਰੀ ਭਰ ਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਨੇ”।