ਰੇਲ ਪਟੜੀਆਂ 'ਤੇ ਕਿਸਾਨਾਂ ਨੇ ਲਾਏ ਡੇਰੇ, 48 ਘੰਟੇ ਬੈਠਣਗੇ ਧਰਨੇ ਤੇ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਅਗਲੀ ਰਣਨੀਤੀ  ਵਿਚਾਰ ਵਟਾਂਦਰੇ ਤੋਂ ਬਾਅਦ 'ਚ ਐਲਾਨੀ ਜਾਵੇਗੀ।

Farmer Protest On Railway

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਕਿਸਾਨਾਂ ਵਲੋਂ ਸੂਬੇ ਭਰ ਵਿਚ ਰੇਲ ਪਟੜੀਆਂ, ਖ਼ਾਸ ਕਰਕੇ ਦਿੱਲੀ ਨੂੰ ਜਾਣ ਵਾਲੀਆਂ ਰੇਲ ਪਟੜੀਆਂ 'ਤੇ ਧਰਨੇ ਲਗਾਏ ਗਏ ਹਨ। ਕਿਸਾਨ ਸੰਗਠਨ ਦੇ ਐਲਾਨ ਮੁਤਾਬਿਕ ਵੀਰਵਾਰ ਨੂੰ ਸ਼ੁਰੂ ਹੋਏ ਇਹ ਧਰਨੇ 48 ਘੰਟੇ ਚੱਲਣਗੇ ਅਤੇ ਅਗਲੀ ਰਣਨੀਤੀ  ਵਿਚਾਰ ਵਟਾਂਦਰੇ ਤੋਂ ਬਾਅਦ 'ਚ ਐਲਾਨੀ ਜਾਵੇਗੀ।

ਦੱਸ ਦੇਈਏ ਕਿ  ਜਿਥੇ ਪੂਰਾ ਪੰਜਾਬ ਕਿਸਾਨਾਂ ਦੇ ਹੱਕ ਵਿਚ ਖੜਿਆ ਹੈ ਉਥੇ ਹੀ ਗੀਤਕਾਰ ਤੇ ਕਲਾਕਾਰਾਂ ਨੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਨ ਦਾ ਫੈਸਲਾ ਕੀਤਾ ਹੈ।