ਕਿਸਾਨਾਂ ਨੂੰ ਮਿਲ ਰਹੀ ਹਰ ਵਰਗ ਦੀ ਪੂਰਨ ਹਮਾਇਤ - ਪਿੰਡਾਂ ਦੇ ਮੈਡੀਕਲ ਸਟੋਰ ਬੰਦ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਅਸਰ ਤਰਨ ਤਾਰਨ ਸ਼ਹਿਰ ਵਿਚ ਵੀ ਵੇਖਣ ਨੂੰ ਮਿਲਿਆ

shop

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਪਿੰਡਾਂ ਦੇ ਮੈਡੀਕਲ ਸਟੋਰ ਅਤੇ ਹੋਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਵੀ ਪੂਰੀ ਤਰ੍ਹਾਂ ਬੰਦ ਕੀਤੀਆਂ  ਗਈਆਂ ਹਨ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇ ਕਿਸਾਨ ਨਹੀਂ ਤੇ ਕੁਝ ਵੀ ਨਹੀਂ।

ਇਸ ਦਾ ਅਸਰ ਤਰਨ ਤਾਰਨ ਸ਼ਹਿਰ ਵਿਚ  ਵੀ  ਵੇਖਣ ਨੂੰ ਮਿਲਿਆ। ਤਰਨ ਤਾਰਨ ਦੇ ਦੁਕਾਨਦਾਰਾਂ ਵੱਲੋਂ ਅੱਜ ਕਿਸਾਨਾਂ ਦੇ ਹੱਕ ਵਿਚ ਪੂਰਨ ਤੌਰ 'ਤੇ ਬੰਦ ਰੱਖਣ ਦਾ ਵੀ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ 'ਤੇ ਦੁਕਾਨਦਾਰਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।