ਸੂਬੇ ਵਿੱਚ 6433204  ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ, 7889.14 ਕਰੋੜ ਰੁਪਏ ਦਾ ਕੀਤਾ ਭੁਗਤਾਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਵਿੱਚ 25 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 6433204 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ

Paddy

ਚੰਡੀਗੜ੍ਹ , (ਸ.ਸ.ਸ. )  : ਪੰਜਾਬ ਵਿੱਚ 25 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 6433204 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ  ਆੜ੍ਹਤੀਆਂ / ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 7889.14 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 6376543 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ

ਜਦਕਿ 56661 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 2159739 ਟਨ, ਮਾਰਕਫੈੱਡ ਵੱਲੋਂ 1495402 ਟਨ ਅਤੇ ਪਨਸੱਪ ਵੱਲੋਂ 1284166 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 648579 ਟਨ ਅਤੇ 667754 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 120903 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।