ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਸਰਕਾਰ ਵੱਲੋਂ ਆਈ ਖੁਸ਼ਖਬਰੀ!

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਮੁਆਵਜ਼ਾ ਦੇਣ ਬਾਰੇ ਸਰਕਾਰ ਨੇ ਕਰਤਾ ਵੱਡਾ ਐਲਾਨ

Government of Punjab and farmers

ਜਲੰਧਰ: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਅਵਜ਼ਾ ਦੇਣ ਬਾਰੇ ਨਿਯਮ ਪੰਜਾਬ ਸਰਕਾਰ ਨੇ ਫਿਰ ਬਦਲ ਦਿੱਤੇ ਹਨ। ਹੁਣ ਦੋ ਥਾਂ ਨਹੀਂ ਸਗੋਂ ਤਿੰਨ ਥਾਂ ਵੈਰੀਫੀਕੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਭੁਗਤਾਨ ਕੀਤਾ ਜਾਵੇਗਾ। ਦੱਸ ਦਈਏ ਕਿ ਦੋ ਦਿਨ ਪਹਿਲਾਂ ਕਈ ਥਾਂ ‘ਤੇ ਸਰਪੰਚ ਦੀ ਮਿਲੀਭੁਗਤ ਨਾਲ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਜਿਨ੍ਹਾਂ ਕੋਲ ਜ਼ਮੀਨ ਹੀ ਨਹੀਂ ਸੀ।

ਦੂਜੇ ਪਾਸੇ ਇਸ ਰਿਕਾਰਡ ਬਾਰੇ ਵਿਚਾਰ ਵਟਾਂਦਰੇ ਹੁਣ ਪਟਵਾਰੀਆਂ ਦੇ ਨਾਲ-ਨਾਲ ਕਾਨੂੰਨਗੋ, ਤਹਿਸੀਲਦਾਰ ਤੋਂ ਵੀ ਕਰਵਾਈ ਜਾਵੇਗੀ। ਤਹਿਸੀਲਦਾਰ ਤੋਂ ਰਿਪੋਰਟ ਆਉਣ ਮਗਰੋਂ ਬਿਨੈ ਐਸਡੀਐਮ ਦੇ ਲਾਗਇਨ ‘ਚ ਸਬਮਿਟ ਕੀਤੇ ਜਾਣਗੇ। ਐਸਡੀਐਮ ਰੀਮੋਟ ਸੈਂਸਰਿੰਗ ਰਿਪੋਰਟ ਤੇ ਪੰਜਾਬ ਪ੍ਰਸਾਰਨ ਕੰਟਰੋਲ ਬੋਰਡ ਦੀ ਜਾਂਚੀ ਰਿਪੋਰਟ ਅਪਰੂਵ ਲਈ ਡੀਸੀ ਨੂੰ ਭੇਜੀ ਜੀਵੇਗੀ। ਡੀਸੀ ਮੁਆਵਜ਼ਾ ਦਵਾਉਣ ਲਈ ਉਨ੍ਹਾਂ ਕਾਰਜਾਂ ਨੂੰ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਕੋਲ ਭੇਜੇਗਾ। ਡਾਇਰੈਕਟਰ ਪਾਸ ਹੋਏ ਕੇਸਾਂ ਨੂੰ ਸਬੰਧਤ ਬੈਂਕਾਂ ਨੂੰ ਭੇਜੇਗਾ ਤਾਂ ਜੋ ਪੈਸੇ ਕਿਸਾਨਾਂ ਦੇ ਖਾਤਿਆਂ ‘ਚ ਜਾ ਸਕਣ। ਜੇਕਰ ਕੋਈ ਪੇਮੈਂਟ ਨਹੀਂ ਹੁੰਦੀ ਤਾਂ ਇਹ ਵਾਪਸ ਐਸਡੀਐਮ ਕੋਲ ਚਲੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।