ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਘਨੌਰ ਅਤੇ ਰਾਜਪੁਰਾ ਦਾ ਦੌਰਾ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

- ਬੇਮੌਸਮੇ ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਇਨਾ

Agriculture Minister Kuldeep Singh Dhaliwal visited Ghanoor and Rajpura constituencies

 

ਚੰਡੀਗੜ੍ਹ :    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

ਧਾਲੀਵਾਲ ਨੇ ਮਿਰਜਾਪੁਰ, ਭੱਪਲ, ਖੇੜੀਂ ਗੰਡਿਆਂ, ਧਰੇੜੀ ਜੱਟਾਂ, ਨੰਦਗੜ੍ਹ, ਬਾਸਮਾਂ ਅਤੇ ਖੇੜੀ ਪਿੰਡਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਗਿਰਦਾਵਰੀ ਰਿਪੋਰਟ ਤੁਰੰਤ ਤਿਆਰ ਕਰਕੇ ਭੇਜਣ ਦੇ ਹੁਕਮ ਦਿੱਤੇ ਤਾਂ ਜੋ ਸਮੇਂ ਸਿਰ ਮੁਆਵਜਾ ਰਾਸ਼ੀ ਜਾਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਬਹੁਤ ਜਲਦ ਕਰ ਦਿੱਤੀ ਜਾਵੇਗੀ। ਇਸ ਮੌਕੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ, ਸਥਾਨਕ ਐਸਡੀਐਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗੀ ਦੇ ਅਧਿਕਾਰੀ ਹਾਜ਼ਰ ਸਨ l