ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ 

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਇਸ ਵਾਰ ਝੋਨੇ ਦੀ ਲਵਾਈ ਪਿਛਲੇ ਸਾਲਾਂ ਦੇ ਮੁਕਾਬਲੇ ਪੰਜ ਦਿਨ ਹੋਰ ਪਿਛੇਤੀ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ

jhona

ਚੰਡੀਗੜ੍ਹ - ਪੰਜਾਬ ਸਰਕਾਰ ਨੇ ਸੂਬੇ ਦੀ ਧਰਤੀ ਹੇਠਲੇ ਪਾਣੀ ਦੀ ਸਥਿਤੀ ਦੇ ਮੱਦੇਨਜ਼ਰ ਝੋਨੇ ਦੀ ਲਵਾਈ 'ਤੇ ਵੱਡਾ ਫੈਸਲਾ ਲਿਆ ਹੈ ਅਤੇ ਇਸ ਵਾਰ ਝੋਨੇ ਦੀ ਲਵਾਈ ਪਿਛਲੇ ਸਾਲਾਂ ਦੇ ਮੁਕਾਬਲੇ ਪੰਜ ਦਿਨ ਹੋਰ ਪਿਛੇਤੀ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ | ਜਿਸਦੇ ਚੱਲਦੇ ਇਸ ਵਾਰ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ ਹੋਵੇਗੀ। ਇਸ ਦੀ ਜਾਣਕਾਰੀ ਦਿੰਦੇ ਹੋਏ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਪਨੀਰੀ ਦੀ ਬੀਜਾਈ ਅਤੇ ਝੋਨੇ ਦੀ ਲਵਾਈ 5 ਦਿਨ ਪਿਛੇਤੀ ਕਰ ਦਿੱੱਤੀ ਹੈ| ਜਿਸ ਕਾਰਨ ਇਸ ਸਾਲ ਝੋਨੇ ਦੀ ਬੀਜਾਈ 20 ਜੂਨ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਦਾ ਮੁੱਖ ਮਕਸਦ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣਾ ਅਤੇ ਸੂਬੇ ਨੂੰ ਮਾਰੂਥਲ ਬਣਨ ਤੋਂ ਠੱਲ੍ਹ ਪਾਉਣਾ ਹੈ।