ਕੇਂਦਰ ਸਰਕਾਰ ਦੇ 1600 ਕਰੋੜ ਰੁਪਏ ਸਿੱਧੇ ਹੜ੍ਹ ਪੀੜਤਾਂ ਨੂੰ ਦਿੱਤੇ ਜਾਣਗੇ: ਕੇਂਦਰੀ ਮੰਤਰੀ ਬੀ.ਐਲ. ਵਰਮਾ
“ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਹੈ”
ਗੁਰਦਾਸਪੁਰ: ਕੇਂਦਰੀ ਮੰਤਰੀ ਬੀਐਲ ਵਰਮਾ ਅੱਜ ਗੁਰਦਾਸਪੁਰ ਪਹੁੰਚੇ, ਜਿੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਬੀ ਐਲ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ 1600 ਕਰੋੜ ਰੁਪਏ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ, ਇਹ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ, ਇਹ ਪੈਸਾ ਕਿਸਾਨਾਂ ਅਤੇ ਹੜ੍ਹ ਪੀੜਤਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹੜ੍ਹ ਕਾਰਨ ਹੋਏ ਨੁਕਸਾਨ ਲਈ ਕੌਣ ਜ਼ਿੰਮੇਵਾਰ ਹੈ। ਜੇਕਰ ਕੋਈ ਜ਼ਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।