ਦੇਸ਼-ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਚ ਅਹਿਮ ਮੀਟਿੰਗ ਅੱਜ 

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

16 ਸੂਬਿਆਂ ਤੋਂ ਆਏ 24 ਵਰਕਿੰਗ-ਗਰੁਪ ਮੈਂਬਰਾਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਲਈ ਮਾਲ-ਗੱਡੀਆਂ ਭੇਜਣ ’ਤੇ ਸ਼ਰਤੀਆ ਰੋਕ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਗਈ

Farmers Meeting

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਦੇਸ਼ ਭਰ ਦੀਆਂ 250 ਦੇ ਕਰੀਬ ਜਥੇਬੰਦੀਆਂ ਦੀ ਅਗਵਾਈ ਵਾਲੀ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਦੇ ਪਹਿਲੇ ਦਿਨ 26 ਅਕਤੂਬਰ ਨੂੰ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਕਨਵੀਨਰ ਵੀ.ਐਮ ਸਿੰਘ ਅਤੇ 16 ਸੂਬਿਆਂ ਤੋਂ ਆਏ 24 ਵਰਕਿੰਗ-ਗਰੁਪ ਮੈਂਬਰਾਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਲਈ ਮਾਲ-ਗੱਡੀਆਂ ਭੇਜਣ ’ਤੇ ਸ਼ਰਤੀਆ ਰੋਕ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਗਈ।

ਮੀਟਿੰਗ ਦੇ ਪਹਿਲੇ ਦਿਨ ਪੰਜਾਬ ਤੋਂ ਪ੍ਰਮੁੱਖ ਕਿਸਾਨ ਆਗੂ ਅਤੇ ਵਰਕਿੰਗ-ਗਰੁਪ ਮੈਂਬਰ ਡਾ. ਦਰਸ਼ਨਪਾਲ, ਜਗਮੋਹਨ ਸਿੰਘ ਪਟਿਆਲਾ ਅਤੇ ਭੁਪਿੰਦਰ ਸਾਂਬਰ, ਡਾ. ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ ਅਤੇ ਪ੍ਰਗਟ ਸਿੰਘ ਜਾਮਾਰਾਏ ਪਹੁੰਚੇ, ਜਦੋਂ ਕਿ 30 ਜਥੇਬੰਦੀਆਂ ਦੇ ਬਾਕੀ ਨੁਮਾਇੰਦੇ ਅੱਜ ਦੂਜੇ ਦਿਨ ਮੀਟਿੰਗ ਵਿਚ ਸ਼ਮੂਲੀਅਤ ਕਰਨਗੇ।