ਡੀਜ਼ਲ, ਖਾਦ ਅਤੇ ਬੀਜਾਂ ਦੀਆਂ ਵਧੀਆਂ ਕੀਮਤਾਂ ਨੇ ਖੇਤੀ ਨੂੰ ਬਣਾਇਆ ਘਾਟੇ ਦਾ ਸੌਦਾ- ਰਾਕੇਸ਼ ਟਿਕੈਤ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਇਸ ਦੇ ਨਾਲ ਹੀ ਉਹਨਾਂ ਮੰਗ ਕੀਤੀ ਕਿ ਐਮਐਸਪੀ 'ਤੇ ਕਾਨੂੰਨ ਬਣਾਇਆ ਜਾਵੇ ਅਤੇ ਸਵਾਮੀਨਾਥਨ ਦੀ ਰਿਪੋਰਟ ਨੂੰ ਦੇਸ਼ 'ਚ ਲਾਗੂ ਕੀਤਾ ਜਾਵੇ।

Rakesh Tikait

 

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਡੀਜ਼ਲ, ਖਾਦ ਅਤੇ ਬੀਜਾਂ ਦੀਆਂ ਵਧੀਆਂ ਕੀਮਤਾਂ ਕਾਰਨ ਖੇਤੀ ਮੁੜ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਮੰਗ ਕੀਤੀ ਕਿ ਐਮਐਸਪੀ 'ਤੇ ਕਾਨੂੰਨ ਬਣਾਇਆ ਜਾਵੇ ਅਤੇ ਸਵਾਮੀਨਾਥਨ ਦੀ ਰਿਪੋਰਟ ਨੂੰ ਦੇਸ਼ 'ਚ ਲਾਗੂ ਕੀਤਾ ਜਾਵੇ।

Tweet

ਕਿਸਾਨ ਆਗੂ ਨੇ ਟਵੀਟ ਕਰਦਿਆਂ ਲਿਖਿਆ, “ਡੀਜ਼ਲ, ਖਾਦ ਅਤੇ ਬੀਜਾਂ ਦੀਆਂ ਵਧੀਆਂ ਕੀਮਤਾਂ ਨੇ ਖੇਤੀ ਨੂੰ ਘਾਟੇ ਦਾ ਸੌਦਾ ਬਣਾਇਆ ਹੈ। ਡੀਜ਼ਲ ਇਕ ਸਾਲ ਵਿਚ ਔਸਤਨ 15-20 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਜਦਕਿ ਖਾਦਾਂ ਅਤੇ ਕੀਟਨਾਸ਼ਕਾਂ ਦੀਆਂ ਕੀਮਤਾਂ ਵਿਚ 10-20% ਦਾ ਵਾਧਾ ਹੋਇਆ ਹੈ। MSP ’ਤੇ ਕਾਨੂੰਨ ਅਤੇ ਸਵਾਮੀਨਾਥਨ ਦੀ ਰਿਪੋਰਟ ਹੁਣ ਦੇਸ਼ ਵਿਚ ਲਾਗੂ ਹੋਣੀ ਚਾਹੀਦੀ ਹੈ”।