Farmer News: ਸਰਵਣ ਸਿੰਘ ਪੰਧੇਰ ਜੇਲ ਤੋਂ ਰਿਹਾਅ, ਵੀਡੀਉ ਸੰਦੇਸ਼ ਕੀਤਾ ਜਾਰੀ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

9 ਦਿਨਾਂ ਬਾਅਦ ਜੇਲ ’ਚੋਂ ਆਏ ਬਾਹਰ

Sarwan Singh Pandher released from jail

 

Sarwan Singh Pandher: ਕਿਸਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ ਤੋਂ ਰਿਹਾਅ ਹੋ ਗਏ ਹਨ। ਰਿਹਾਈ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਇੱਕ ਵੀਡੀਉ ਸ਼ੇਅਰ ਕੀਤੀ ਹੈ। 

ਉਨ੍ਹਾਂ ਦੱਸਿਆ ਕਿ ਉਹ ਰਿਹਾਈ ਤੋਂ ਬਾਅਦ ਹੁਣ ਬਹਾਦਰਗੜ੍ਹ ਜਾ ਰਹੇ ਹਨ, ਜਿੱਥੇ ਉਨ੍ਹਾਂ ਦੀ ਗੱਡੀ ਖੜ੍ਹੀ ਹੈ ਅਤੇ ਉਥੇ ਪਹੁੰਚ ਕੇ ਹੀ ਅਗਲਾ ਪ੍ਰੋਗਰਾਮ ਦੇਖਣਗੇ। ਉਹ 9 ਵਜੇ ਬਹਾਦਰਗੜ੍ਹ ਪ੍ਰੈੱਸ ਕਾਨਫ਼ਰੰਸ ਕਰਨਗੇ। 

ਜ਼ਿਕਰਯੋਗ ਹੈ ਕਿ ਸਰਵਣ ਸਿੰਘ ਪੰਧੇਰ ਨੂੰ 19 ਮਾਰਚ ਨੂੰ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਤੋਂ ਮਗਰੋਂ ਵਾਪਸ ਸ਼ੰਭੂ ਅਤੇ ਖਨੌਰੀ ਬਾਰਡਰਾਂ ਲਈ ਵਾਪਸ ਆਉਂਦਿਆਂ ਪੰਜਾਬ ਪੁਲੀਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਉਥੋਂ ਬਹਾਦਰਗੜ੍ਹ ਲਿਜਾਣ ਤੋਂ ਬਾਅਦ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ।