PM-Kisan ਯੋਜਨਾ 'ਚ ਇਸ ਤਰ੍ਹਾਂ ਰਜਿਸ਼ਟਰ ਕਰਵਾਉ ਨਾਮ, ਕਿਸਨਾਂ ਲਈ 2000 ਪਾਉਂਣ ਦਾ ਸੁਨਹਿਰੀ ਮੌਕਾ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਵਿੱਤ ਮੰਤਰਾਲੇ ਦੇ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਅਧੀਨ 8 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 16,146 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਭੇਜ ਦਿੱਤੀ ਗਈ ਹੈ

pm kisan yojana

ਨਵੀਂ ਦਿੱਲੀ : ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ਲੌਕਡਾਊਨ ਚੱਲ ਰਿਹਾ ਹੈ। ਜਿਸ ਕਰਕੇ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਸ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਜਿਸ ਕਰਕੇ ਕੇਂਦਰ ਸਰਕਾਰ ਉਨ੍ਹਾਂ ਨੂੰ ਰਾਹਤ ਦੇ ਰਹੇ ਹੈ। ਵਿੱਤ ਮੰਤਰਾਲੇ ਦੇ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੇ ਅਧੀਨ 8 ਕਰੋੜ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 16,146 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਭੇਜ ਦਿੱਤੀ ਗਈ ਹੈ। ਦੱਸ ਦੱਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਰੋੜਾ ਕਿਸਾਨਾਂ ਦੇ ਫਾਇਦੇ ਲਈ ਕਈ .ਯੋਜਨਾਵਾਂ ਸ਼ੁਰੂ ਕੀਤੀਆਂ ਹਨ।

ਇਨ੍ਹਾਂ ਯੋਜਨਾਵਾਂ ਵਿਚ ਪ੍ਰਧਾਨ ਮੰਤਰੀ ਕਿਸਨ ਨਿਧੀ ਯੋਜਨਾ ਕਾਫੀ ਅਹਿਮ ਹੈ ਕਿਉਂਕਿ ਇਸ ਯੋਜਨਾ ਦੇ ਤਹਿਤ ਸਰਕਾਰ ਵੱਲੋਂ ਕਿਸਾਨਾਂ ਦੇ ਖਾਤੇ ਵਿਚ ਹਰ ਸਾਲ 6000 ਰੁਪਏ ਜਮਾ ਕਰਵਾਏ ਜਾਂਦੇ ਹਨ। ਇਸ ਰਕਮ ਤਿੰਨ ਕਿਸ਼ਤਾਂ ਦੇ ਰੂਪ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਹੁੰਦੀ ਹੈ। ਦੱਸ ਦੱਈਏ ਕਿ ਕੇਂਦਰ ਨੇ ਨਵੇਂ ਵਿਤੀ ਸਾਲ ਵਿਚ ਕਿਸਾਨਾਂ ਦੇ ਨਾਮ ਜੋੜਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਨਵੇਂ ਸ਼ੁਰੂ ਹੋਏ ਵਿਤੀ ਸਾਲ ਵਿਚ ਹੁਣ ਨਵੀਂ ਸੂਚੀ ਤਿਆਰ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਆਪਣਾ ਨਾਮ ਸੂਚੀ ਵਿਚ ਜਾਂਚਣ ਅਤੇ ਨਵਾ ਨਾਮ ਜੋੜ ਦਾ ਮੌਕਾ ਦਿੱਤਾ ਜਾ ਚੁੱਕਾ ਹੈ।

ਜੇਕਰ ਤੁਸੀਂ ਇਹ ਜਾਨਣਾ ਚਹੁੰਦੇ ਹੋ ਕਿ ਤੁਹਾਡਾ ਨਾਮ 6000 ਸਲਾਨਾ ਪਾਉਂਣ ਵਾਲਿਆਂ ਦੀ ਲਿਸਟ ਵਿਚ ਨਾਮ ਹੈ ਜਾਂ ਨਹੀਂ ਤਾਂ ਤੁਸੀਂ ਵੈੱਬ ਸਾਇਟ ਤੇ ਜਾ ਕੇ ਚੈੱਕ ਕਰ ਸਕਦੇ ਹੋ। ਜਿਹੜੇ ਕਿਸਾਨਾਂ ਨੂੰ ਇਸ ਯੋਜਨਾ ਦਾ ਫਾਇਦਾ ਸਰਕਾਰ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਦੇ ਨਾਮ ਵੀ ਰਾਜ, ਜ਼ਿਲਾ ਅਤੇ ਤਹਿਸੀਲ ਵਾਇਜ ਦੇਖੇ ਜਾ ਸਕਦੇ ਹਨ। ਇਸ ਵਿਚ ਸਰਕਾਰ ਨੇ ਹੁਣ ਸਾਰੇ ਯੋਜਨਾ ਲਾਭਕਾਰੀਆਂ ਦੀ ਪੂਰੀ ਸੂਚੀ ਅੱਪਲੋਡ ਕਰ ਦਿੱਤੀ ਹੈ।

ਜੇ ਤੁਸੀਂ ਇਸ ਯੋਜਨਾ ਦਾ ਲਾਭ ਲੈਣ ਲਈ ਅਰਜ਼ੀ ਦਿੱਤੀ ਹੈ ਅਤੇ ਹੁਣ ਤੁਸੀਂ ਲਾਭਪਾਤਰੀਆਂ ਦੀ ਸੂਚੀ ਵਿਚ ਆਪਣਾ ਨਾਮ ਵੇਖਣਾ ਚਾਹੁੰਦੇ ਹੋ, ਤਾਂ ਤੁਹਾਡੇ ਲਈ, ਸਰਕਾਰ ਨੇ ਹੁਣ ਇਹ ਸਹੂਲਤ online ਵੀ ਪ੍ਰਦਾਨ ਕੀਤੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ 2020 ਦੀ ਨਵੀਂ ਸੂਚੀ ਦੀ ਅਧਿਕਾਰਤ ਵੈੱਬਸਾਈਟ pmkisan.gov.in 'ਤੇ ਦੇਖੀ ਜਾ ਸਕਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਧੀਨ ਲਾਭ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੀ ਸੂਚੀ ਮਈ ਤੱਕ ਜਾਰੀ ਕਰੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।