Malerkotla: ਜ਼ਮੀਨ ਐਕਵਾਇਰ ਕਰਨ ਦੇ ਮਾਮਲੇ 'ਚ 10 ਮੈਂਬਰੀ ਕਮੇਟੀ ਦਾ ਗਠਨ
ਜਦੋਂ ਤੱਕ ਕਮੇਟੀ ਮੁੱਦਿਆਂ ਦਾ ਹੱਲ ਨਹੀਂ ਕਰਦੀ ਉਦੋ ਤੱਕ ਮੋਰਚਾ ਜਾਰੀ ਰਹੇਗਾ।
ਮਲੇਰਕੋਟਲਾ: ਮਲੇਕੋਟਲਾ ਵਿਖੇ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ ਭੱਖਦਾ ਨਜ਼ਰ ਆਇਆ। ਪੁਲਿਸ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ। ਬਾਅਦ ਵਿੱਚ ਪ੍ਰਸਾਸ਼ਨ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ 10 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਉੱਚ ਅਧਿਕਾਰੀ ਅਤੇ ਕਿਸਾਨ ਆਗੂ ਹਨ। ਪ੍ਰਸਾਸ਼ਨ ਦਾ ਕਹਿਣਾ ਹੈ ਕਿ 10 ਮੈਂਬਰੀ ਦੇ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਜਲਦ ਹੀ ਸਾਰੀਆਂ ਮੁਸ਼ਕਿਲਾਂ ਦਾ ਹੱਲ ਕੱਢੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਉਹ ਸ਼ਾਂਤੀ ਬਣਾ ਕੇ ਰੱਖਣ।
ਉਧਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪ੍ਰਸਾਸ਼ਨ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿੱਚ ਕਿਸਾਨ ਵੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਮੇਟੀ ਕੋਈ ਹੱਲ ਨਹੀਂ ਕਰਦੀ ਉਦੋਂ ਤੱਕ ਸਾਡਾ ਮੋਰਚਾ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਆਸ ਹੈ ਕਿ ਇਹ ਕਮੇਟੀ ਸਾਡੀਆਂ ਮੁਸ਼ਕਿਲਾਂ ਦਾ ਹੱਲ ਜ਼ਰੂਰ ਕੱਢੇਗੀ।