ਬੱਬੂ ਮਾਨ ਦੇ ਪਿੰਡ ਦੀ ਪੰਚਾਇਤ ਵੱਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਮਤਾ ਪਾਸ  

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬੀ ਕਲਾਕਰ ਕਰ ਰਹੇ ਨੇ ਕਿਸਾਨਾਂ ਦੇ ਹੱਕ 'ਚ ਅਵਾਜ਼ ਬੁਲੰਦ

Babbu Maan

ਫ਼ਤਹਿਗੜ੍ਹ ਸਾਹਿਬ - ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਦੇ ਜੱਦੀ ਪਿੰਡ ਖੰਟ (ਫ਼ਤਹਿਗੜ੍ਹ ਸਾਹਿਬ) ਦੀ ਪੰਚਾਇਤ ਵਲੋਂ ਨਵੇਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਬਾਰੇ ਬੱਬੂ ਮਾਨ ਨੇ ਵੀ ਆਪਣੇ ਫੇਸਬੁੱਕ 'ਤੇ ਜਾਣਕਾਰੀ ਸ਼ੇਅਰ ਕੀਤੀ ਹੈ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਕਈ ਨਾਮਵਰ ਗਾਇਕਾਂ ਵਲੋਂ ਲਗਾਤਾਰ ਆਵਾਜ਼ ਚੁੱਕੀ ਜਾ ਰਹੀ ਹੈ।

25 ਸਤੰਬਰ ਨੂੰ ਕਿਸਾਨਾਂ ਦੇ ਹੱਕ 'ਚ ਨਿੱਤਰੇ ਪੰਜਾਬੀ ਕਲਾਕਾਰਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਿਸਾਨ ਇਕੱਲੇ ਨਹੀਂ ਹਨ ਸਗੋਂ ਕਿਸਾਨਾਂ ਨਾਲ ਪੂਰਾ ਕਲਾਕਾਰ ਭਾਈਚਾਰਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਮਾਨਸਾ, ਨਾਭਾ ਤੇ ਸ਼ੰਭੂ ਬਾਰਡਰ ਤੋਂ ਬਾਅਦ ਹੁਣ ਕਿਸਾਨ ਜੱਥੇਬੰਦੀਆਂ ਅਤੇ ਕਲਾਕਾਰਾਂ ਵੱਲੋਂ ਬਟਾਲਾ ਵਿਖੇ ਅੱਜ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਹੈ ਤੇ ਪੱਗੜੀ ਸੰਭਾਲ ਓ ਜੱਟਾ ਲਹਿਰ ਰਾਹੀਂ ਅੱਜ ਕਲਾਕਾਰ ਸਰਕਾਰ ਦੇ ਕੰਨਾਂ ਵਿਚ ਆਵਾਜ਼ ਪਹੁੰਚਾ ਰਹੇ ਹਨ।