ਪੰਜਾਬ ਵਿਚ 19 ਕਿਸਾਨ ਜਥੇਬੰਦੀਆਂ ਨੇ ਰੋਕੀਆਂ ਰੇਲਾਂ; 30 ਸਤੰਬਰ ਤਕ ਹੋਵੇਗਾ ਰੇਲ ਰੋਕੋ ਅੰਦੋਲਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਰੇਲਵੇ ਸਟੇਸ਼ਨਾਂ 'ਤੇ ਫਸੇ ਸੈਂਕੜੇ ਯਾਤਰੀ

Rail roko Protest of 19 farmer organizations in Punjab

 

ਚੰਡੀਗੜ੍ਹ: ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਅਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤਕ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿਤਾ ਹੈ। ਪੰਜਾਬ ਭਰ ਵਿਚ ਕਿਸਾਨ ਰੇਲਵੇ ਲਾਈਨਾਂ ’ਤੇ ਬੈਠ ਗਏ ਹਨ। ਰੇਲਵੇ ਟਰੈਕ ਜਾਮ ਹੋਣ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੀਆਂ ਰੇਲ ਪਟੜੀਆਂ ’ਤੇ ਰੇਲ ਗੱਡੀਆਂ ਜਾਮ ਹੋ ਗਈਆਂ ਹਨ। ਰੇਲਾਂ ਰੁਕਣ ਕਾਰਨ ਸੈਂਕੜੇ ਯਾਤਰੀ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਫਸੇ ਹੋਏ ਹਨ।

ਇਹ ਵੀ ਪੜ੍ਹੋ: SHO ਦੀ ਸਰਕਾਰੀ ਗੱਡੀ ਦੇ ਬੋਨਟ 'ਤੇ ਚੜ੍ਹ ਕੁੜੀ ਨੇ ਬਣਾਈ ਰੀਲ, SHO ਲਾਈਨ ਹਾਜ਼ਰ

ਵੀਰਵਾਰ ਸਵੇਰੇ ਹੀ ਕਿਸਾਨ ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ਵਿਚ ਇਕੱਠੇ ਹੋਣੇ ਸ਼ੁਰੂ ਹੋ ਗਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਤਿੰਨ ਦਿਨਾਂ ਲਈ ਪੂਰੀ ਤਿਆਰੀ ਨਾਲ ਆਏ ਹਨ। ਖਾਣ-ਪੀਣ ਅਤੇ ਬੈਠਣ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਟਰਾਲੀਆਂ ਵਿਚ ਸੌਣ ਲਈ ਗੱਦੇ ਵੀ ਲੈ ਕੇ ਆਏ ਹਨ।

ਇਹ ਵੀ ਪੜ੍ਹੋ: ਕੇਂਦਰੀ ਜੇਲ ਪਟਿਆਲਾ ਵਿਚੋਂ 4 ਮੋਬਾਈਲ ਫ਼ੋਨ ਅਤੇ 2 ਡਾਟਾ ਕੇਬਲ ਬਰਾਮਦ

19 ਜਥੇਬੰਦੀਆਂ ਨੇ 17 ਥਾਵਾਂ 'ਤੇ ਰੇਲਵੇ ਟਰੈਕ ਜਾਮ ਕਰ ਦਿਤੇ ਹਨ। ਇਸ ਵਿਚ ਮੋਗਾ ਰੇਲਵੇ ਸਟੇਸ਼ਨ, ਅਜੀਤਵਾਲ ਅਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ, ਜਲੰਧਰ ਛਾਉਣੀ, ਤਰਨਤਾਰਨ, ਸੰਗਰੂਰ ਦੇ ਸੁਨਾਮ, ਪਟਿਆਲਾ ਦੇ ਨਾਭਾ, ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂਵਾਲੀ ਅਤੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ ਫੂਲ, ਦੇਵੀਦਾਸਪੁਰਾ ਅਤੇ ਮਜੀਠਾ, ਅੰਮ੍ਰਿਤਸਰ, ਫਾਜ਼ਿਲਕਾ, ਮਲੇਰਕੋਟਲਾ ਦੇ ਅਹਿਮਦਗੜ੍ਹ ਸ਼ਾਮਲ ਹਨ।

ਇਹ ਵੀ ਪੜ੍ਹੋ: ਲਾਕਰ 'ਚ ਰੱਖੇ 18 ਲੱਖ ਰੁਪਏ ਖਾ ਗਈ ਸਿਊਕ, ਬੈਂਕ ਅਧਿਕਾਰੀ ਨੇ ਕਿਹਾ- ਕੁਦਰਤੀ ਘਟਨਾ ਹੈ 

ਇਸ ਦੇ ਨਾਲ ਹੀ ਹਰਿਆਣਾ ਦੇ ਕਿਸਾਨ ਆਗੂ ਵੀ ਪੰਜਾਬ ਦੇ ਕਿਸਾਨਾਂ ਦੇ ਸਮਰਥਨ ਵਿਚ ਆ ਗਏ ਹਨ। ਹਰਿਆਣਾ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਵਿਚ ਪਹਿਲਾਂ ਹੀ ਪੈਦਲ ਮਾਰਚ ਚੱਲ ਰਿਹਾ ਹੈ। ਜੇਕਰ ਪੰਜਾਬ ਵਿਚ ਕਿਸਾਨਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਜਾਂ ਪੁਲਿਸ ਨੇ ਕੋਈ ਤਾਕਤ ਵਰਤਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਵੱਲ ਮਾਰਚ ਕਰਨਗੇ। ਇਸ ਤੋਂ ਬਾਅਦ ਵੱਡੀ ਗਿਣਤੀ 'ਚ ਅੰਦੋਲਨ ਸ਼ੁਰੂ ਹੋਵੇਗਾ।

ਇਹ ਵੀ ਪੜ੍ਹੋ: ਅਣਮਨੁੱਖੀ ਤਸ਼ੱਦਦ ਝੱਲਣ ਵਾਲੇ ਵਕੀਲ ਦੀ ਹੋਈ ਰਿਹਾਈ: ਅਦਾਲਤ ਦੇ ਹੁਕਮਾਂ ਤੋਂ ਬਾਅਦ ਮਿਲੀ ਰਾਹਤ

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟਰੇਨਾਂ 'ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ ਹਨ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਗੱਡੀਆਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਬੱਸਾਂ ਰਾਹੀਂ ਸਫ਼ਰ ਕਰਨਾ ਪੈ ਸਕਦਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਅਤੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਕਿਸਾਨਾਂ ਦੀ ਨਾ ਤਾਂ ਗਿਰਦਾਵਰੀ ਹੋਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਮੁਆਵਜ਼ਾ ਮਿਲਿਆ ਹੈ। ਜਿਨ੍ਹਾਂ ਨੂੰ ਮਿਲਿਆ ਹੈ ਉਹ ਬਹੁਤ ਘੱਟ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।