ਰੇਲ ਮਾਰਗ 'ਤੇ ਕਿਸਾਨਾਂ ਦਾ ਧਰਨਾ 35ਵੇਂ ਦਿਨ ਵੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ ਧਰਨਾ 

Farmer protest

ਅੰਮ੍ਰਿਤਸਰ: ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਗੁੱਸਾ ਜਾਰੀ ਹੈ। ਇਸ ਦੇ ਚਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ ਲਗਾਇਆ ਜਾ ਰਿਹਾ ਹੈ। ਅੱਜ ਇਹ ਧਰਨਾ 35ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। 

ਇਸ ਧਰਨੇ ਦੀ ਅਗਵਾਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਕਿਰਪਾਲ ਸਿੰਘ ਕਲੇਰ ਵੱਲੋਂ ਕੀਤੀ ਜਾ ਰਹੀ ਹੈ। 35ਵੇਂ ਦਿਨ ਵੀ ਕਿਸਾਨਾਂ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਧਰਨੇ ਦੌਰਾਨ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਜਾ ਰਹੇ ਹਨ। ਇਸ ਤੋਂ ਇਲਾਵਾ ਬੱਚੇ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਕਿਸਾਨਾਂ ਦੇ ਇਸ ਸੰਘਰਸ਼ ਦਾ ਹਿੱਸਾ ਬਣ ਰਿਹਾ ਹੈ।