ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਨਬਾਲਿਗ ਬੇਟੇ ਛੱਡ ਗਿਆ।

Jasveer Singh

 

ਮਾਨਸਾ: ਜ਼ਿਲ੍ਹੇ ਦੇ ਪਿੰਡ ਚਕੇਰੀਆਂ ਦੇ ਇਕ ਕਿਸਾਨ ਨੇ ਕਰਜ਼ੇ ਦੇ ਬੋਝ ਤੋਂ ਤੰਗ ਆ ਕੇ ਟ੍ਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਸਵੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਚਕੇਰੀਆਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਵੀਰ ਸਿੰਘ ਕਰੀਬ 4 ਲੱਖ ਦੇ ਸਰਕਾਰੀ ਅਤੇ ਪ੍ਰਾਈਵੇਟ ਕਰਜ਼ੇ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ: ਕੈਨੇਡਾ ਵਿਚ ਬਿਮਾਰੀ ਦੇ ਚਲਦਿਆਂ ਪੰਜਾਬੀ ਦੀ ਮੌਤ, ਬਾਘਾਪੁਰਾਣਾ ਨਾਲ ਸਬੰਧਤ ਸੀ ਪੰਜਾਬੀ

ਇਸ ਤੋਂ ਇਲਾਵਾ ਬੀਤੇ ਦਿਨੀਂ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਫ਼ਸਲ ਦੀ ਬਰਬਾਦੀ ਵੀ ਕਿਸਾਨ ਦੀ ਮੌਤ ਦਾ ਕਾਰਨ ਬਣ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਨਬਾਲਿਗ ਬੇਟੇ ਛੱਡ ਗਿਆ। ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਭੈਣੀ ਬਾਘਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ ।

ਇਹ ਵੀ ਪੜ੍ਹੋ: ਅਸਮਾਨ ’ਤੇ ਦਿਖਾਈ ਦਿੱਤਾ ਦੁਰਲਭ ਨਜ਼ਾਰਾ, ਇਕੱਠੇ ਦੇਖਣ ਨੂੰ ਮਿਲੇ 5 ਗ੍ਰਹਿ 

ਉਹਨਾਂ ਅੱਗੇ ਕਿਹਾ ਕਿ ਕਰਜ਼ੇ ਦੇ ਬੋਝ ਕਾਰਨ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨਾ ਚਿੰਤਾ ਦਾ ਵਿਸ਼ਾ ਹੈ। ਸਰਕਾਰ ਨੂੰ ਫੌਰੀ ਤੌਰ ‘ਤੇ ਆਰਥਿਕ ਪੱਖੋਂ ਟੁੱਟ ਚੁੱਕੇ ਅਤੇ ਖੁਦਕਸ਼ੀ ਕਰਨ ਕਿਨਾਰੇ ਖੜ੍ਹੇ ਕਿਸਾਨਾਂ, ਮਜ਼ਦੂਰਾਂ ਦੀ ਨਿਸ਼ਾਨ ਦੇਹੀ ਕਰ ਕੇ ਉਹਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਤਾਂ ਜੋ ਅਜਿਹੇ ਚਿੰਤਾਜਨਕ ਵਰਤਾਰੇ ਰੋਕੇ ਜਾ ਸਕਣ।