932 ਕਿਸਾਨਾਂ ਨੂੰ 5.91 ਕਰੋੜ ਦੇ ਕਰਜ਼ਾ ਮਾਫ਼ੀ ਸਰਟੀਫ਼ੀਕੇਟ ਵੰਡੇ
ਸੂਬੇ ਦੀ ਕਮਜ਼ੋਰ ਮਾਲੀ ਹਾਲਤ ਦੇ ਬਾਵਜੂਦ ਕਾਂਗਰਸ ਸਰਕਾਰ ਨੇ 2 ਲੱਖ ਰੁਪਏ ਤਕ ਦਾ ਕਿਸਾਨੀ ਕਰਜ਼ਾ ਮਾਫ਼ ਕੀਤਾ ਹੈ। ਕਿਸਾਨੀ ਕਰਜ਼ੇ ਮਾਫ਼ ਕਰਨ ਦੇ ਨਾਲ ...
ਬਟਾਲਾ, ਸੂਬੇ ਦੀ ਕਮਜ਼ੋਰ ਮਾਲੀ ਹਾਲਤ ਦੇ ਬਾਵਜੂਦ ਕਾਂਗਰਸ ਸਰਕਾਰ ਨੇ 2 ਲੱਖ ਰੁਪਏ ਤਕ ਦਾ ਕਿਸਾਨੀ ਕਰਜ਼ਾ ਮਾਫ਼ ਕੀਤਾ ਹੈ। ਕਿਸਾਨੀ ਕਰਜ਼ੇ ਮਾਫ਼ ਕਰਨ ਦੇ ਨਾਲ ਰਾਜ ਸਰਕਾਰ ਖੇਤ ਮਜ਼ਦੂਰਾਂ ਦਾ ਵੀ 50 ਹਜ਼ਾਰ ਰੁਪਏ ਤਕ ਦੇ ਕਰਜ਼ੇ ਮਾਫ਼ ਕਰੇਗੀ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਕਿਸਾਨ ਕਰਜ਼ਾ ਮੁਕਤੀ ਸਮਾਗਮ ਦੌਰਾਨ ਤਹਿਸੀਲ ਬਟਾਲਾ ਦੇ ਕਿਸਾਨਾਂ ਨੂੰ ਕਰਜ਼ਾ ਮੁਕਤੀ ਸਰਟੀ²ਫ਼ੀਕੇਟ ਵੰਡਣ ਮੌਕੇ ਅਪਣੇ ਸੰਬੋਧਨ ਵਿਚ ਕੀਤਾ।
ਅੱਜ ਬਟਾਲਾ ਵਿਖੇ 932 ਕਿਸਾਨਾਂ ਦਾ ਸਹਿਕਾਰੀ ਬੈਂਕਾਂ ਨਾਲ ਸਬੰਧਤ 5 ਕਰੋੜ 91 ਲੱਖ ਰੁਪਏ ਦਾ ਕਰਜ਼ਾ ਮਾਫ਼ ਕੀਤਾ। ਸਮਾਗਮ ਦੌਰਾਨ 31 ਕਿਸਾਨਾਂ ਨੂੰ ਰਸਮੀ ਤੌਰ 'ਤੇ ਕਰਜ਼ਾ ਮੁਕਤੀ ਸਰਟੀ²ਫ਼ੀਕੇਟ ਵੰਡੇ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੀ ਅਪਣੀ ਸਰਕਾਰ ਹੈ ਅਤੇ ਰਾਜ ਸਰਕਾਰ ਨੇ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਦਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 9035 ਕਿਸਾਨਾਂ ਦਾ 60 ਕਰੋੜ ਰੁਪਏ ਦਾ ਕਿਸਾਨੀ ਕਰਜ਼ਾ ਮਾਫ਼ ਕੀਤਾ ਜਾ ਚੁੱਕਾ ਹੈ, ਜਿਸ ਵਿਚ ਬਟਾਲਾ ਤਹਿਸੀਲ ਦੇ 3015 ਕਿਸਾਨਾਂ ਨੂੰ 18 ਕਰੋੜ 97 ਲੱਖ ਕਰਜ਼ਾ ਮੁਕਤੀ ਦੀ ਰਾਹਤ ਮਿਲੀ ਹੈ। ਇਸ ਮੌਕੇ ਐਸ.ਐਸ.ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ, ਐੱਸ.ਡੀ.ਐੱਮ. ਬਟਾਲਾ ਰੋਹਿਤ ਗੁਪਤਾ, ਡੀ.ਐੱਮ. ਸਹਿਕਾਰੀ ਬੈਂਕ ਮਨਬੀਰ ਸਿੰਘ ਖੈਹਿਰਾ, ਅਸਿਸਟੈਂਟ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਨੀਲ ਕੁਮਾਰ, ਬਰਾਂਚ ਮੈਨੇਜਰ ਹਰਸਿਮਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।