ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦੇ ਕਰਜ਼ੇ ਹੋਣਗੇ ਮਾਫ਼

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਵਿਧਾਨ ਸਭਾ ਹਲਕਾ

Loans of farmers with less than two acre land will be there

ਫ਼ਿਰੋਜ਼ਪੁਰ, 28 ਮਈ (ਬਲਬੀਰ ਸਿੰਘ ਜੋਸਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਕਿਸਾਨਾਂ ਦਾ ਫ਼ਸਲੀ ਕਰਜ਼ਾ ਮਾਫ਼ ਕਰਨ ਲਈ ਮਿਤੀ 29 ਮਈ ਨੂੰ ਸਵੇਰੇ 10 ਵਜੇ ਰਿਜੀ ਰਿਜ਼ੋਰਟਸ ਗੁਰੂਹਰਸਹਾਏ ਵਿਖੇ ਪਹਿਲੇ ਪੜਾਅ ਅਧੀਨ ਕਰਜ਼ਾ ਮੁਕਤੀ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਉਨ੍ਹਾਂ ਦਸਿਆ ਕਿ ਅੱਜ ਹਲਕੇ ਦੇ 2100  ਕਿਸਾਨਾਂ ਦੇ ਕਰੀਬ 15 ਕਰੋੜ ਰੁਪਏ ਦੇ ਕਰਜ਼ੇ ਮਾਫ਼ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਨੇ ਸੀਮਾਂਤ ਕਿਸਾਨ ਦਾ ਕਰਜ਼ਾ ਮਾਫ਼ ਕਰਨ ਲਈ ਇਤਿਹਾਸਕ ਫ਼ੈਸਲਾ ਕੀਤਾ ਹੈ ਤਾਂ ਜੋ ਉਨ੍ਹਾਂ ਦੀ ਵਿੱਤੀ ਮਦਦ ਕੀਤੀ ਜਾ ਸਕੇ।