ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ, ਕੁਝ ਸਮਾਂ ਪਹਿਲਾਂ ਹੋਇਆ ਸੀ ਵਿਆਹ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਮ੍ਰਿਤਕ ਕਿਸਾਨ ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

Jagdeep Singh

 

 

 ਨਿਹਾਲ ਸਿੰਘ ਵਾਲਾ : ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੋ ਰਹੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖ਼ੁਦਕੁਸ਼ੀਆਂ ਕਰ ਰਹੇ ਹਨ।

 

 

ਅਜਿਹਾ ਹੀ ਮਾਮਲਾ ਨਿਹਾਲ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ 27 ਸਾਲਾ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਜਗਦੀਪ ਸਿੰਘ ਉਰਫ ਜੱਗਾ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ।

 

 

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਸਾਡੇ ਸਿਰ ਬੈਂਕਾਂ ਅਤੇ ਆੜ੍ਹਤੀਆਂ ਦਾ ਕਰੀਬ 10 ਲੱਖ ਰੁਪਏ ਦਾ ਕਰਜ਼ਾ ਹੈ, ਜਿਸ ਨੂੰ ਲੈ ਕੇ ਜਗਦੀਪ ਸਿੰਘ ਜੱਗਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਕੱਲ੍ਹ ਉਸ ਨੇ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਨੂੰ ਇਲਾਜ ਲਈ ਨਿਹਾਲ ਸਿੰਘ ਵਾਲਾ ਦੇ ਦੀਪ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।

 

ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਜਗਦੀਪ ਸਿੰਘ ਜੱਗਾ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੇ ਇਕ ਸਾਲ ਦੀ ਬੇਟੀ ਹੈ।