ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ, ਨਹੀਂ ਮਿਲਿਆ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਦਾ ਕਿਸਾਨ ਪਹਿਲਾਂ ਹੀ ਬਹੁਤ ਕਰਜਾਈ ਹੋ ਚੁੱਕਾ ਹੈ...

Bhikhiwind government farmers

ਭਿੱਖੀਵਿੰਡ: ਸੂਬਾ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਣਗੇ ਉਨ੍ਹਾਂ ਨੂੰ ਸਰਕਾਰ ਪਾਰਲੀ ਨੂੰ ਬਾਹਰ ਕੱਢਣ ਜਾਂ ਖੇਤਾਂ ਅੰਦਰ ਹੀ ਵਾਹ ਕੇ ਕਣਕ ਦੀ ਬੀਜਾਈ ਕਰਨ 'ਤੇ ਮੁਆਵਜ਼ਾ ਦੇਵੇਗੀ, ਜਿਸ ਲਈ ਕਿਸਾਨਾਂ ਤੋਂ ਸਰਕਾਰ ਨੇ ਫਾਰਮ ਵੀ ਭਰਾ ਲਏ ਪਰ ਅੱਜ ਤੱਕ ਕਿਸਾਨਾਂ ਦੇ ਖਾਤਿਆਂ ਵਿਚ ਇਕ ਵੀ ਪੈਸਾ ਨਹੀਂ ਆਇਆ। 

ਜਿਹੜੇ ਕਿਸਾਨਾਂ ਨੇ ਪਰਾਲੀ ਖੇਤਾਂ ਅੰਦਰ ਹੀ ਵਾਹੀ ਸੀ ਉਨ੍ਹਾਂ ਕਿਸਾਨਾਂ ਲਈ ਇਕ ਹੋਰ ਸਿਰ ਦਰਦੀ ਬਣੀ ਕਿ ਉਸ ਕਣਕ ਦੀ ਫਸਲ ਦੀਆਂ ਜੜਾਂ ਅੰਦਰ ਇਕ ਸੂੰਡੀ ਨੇ ਹਮਲਾ ਕਰ ਦਿੱਤਾ, ਜਿਸ 'ਤੇ ਕਿਸਾਨਾਂ ਨੂੰ ਮਹਿੰਗੀ ਦਵਾਈ ਦੀ ਸਪਰੇਅ ਕਰਨੀ ਪਈ, ਜਿਸ ਦਾ ਵਾਧੂ ਬੋਝ ਕਿਸਾਨ 'ਤੇ ਪਿਆ ਹੈ। ਪੰਜਾਬ ਦੀ ਕਿਸਾਨੀ ਜੋ ਅੱਜ ਪੂਰੀ ਤਰ੍ਹਾਂ ਨਾਲ ਕਰਜ਼ੇ ਹੇਠ ਦੱਬੀ ਪਈ ਹੈ।

ਸਮੇਂ ਦੀਆਂ ਸਰਕਾਰਾਂ ਵਲੋਂ ਵੀ ਕਿਸਾਨਾਂ ਨੂੰ ਇਸ ਮੁਸ਼ਕਲ ਵਿਚੋਂ ਬਾਹਰ ਕੱਢਣ ਲਈ ਚੋਣਾਂ ਤੋਂ ਪਹਿਲਾਂ ਕਰਜ਼ੇ ਮੁਆਫ ਕਰਨ ਅਤੇ ਕਿਸਾਨਾਂ ਨੂੰ ਫਸਲਾਂ ਦੇ ਵੱਧ ਭਾਅ ਦਿਵਾਉਣ ਦੇ ਵਾਅਦਿਆਂ ਤੋਂ ਬਾਅਦ ਸੱਤਾ ਵਿਚ ਆਉਣ 'ਤੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ, ਜਿਸ ਦੀ ਮਿਸਾਲ ਹੈ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨਾਲ ਜਿਸ ਤਰ੍ਹਾਂ ਪੰਜਾਬ ਸਰਕਾਰ ਪੇਸ਼ ਆਈ ਕਿ ਸਰਕਾਰ ਨੇ ਬਹੁਤੇ ਕਿਸਾਨ ਦੋਸ਼ੀ ਹੀ ਬਣਾ ਦਿੱਤੇ।

ਕਿਸਾਨ ਆਗੂ ਦਾ ਕਹਿਣਾ ਹੈ ਕਿ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਕਰ ਰਹੀ ਹੈ ਕਿਉਂਕਿ ਸਰਕਾਰ ਨੇ ਉਨ੍ਹਾਂ ਕਿਸਾਨਾਂ 'ਤੇ ਪਰਾਲੀ ਨੂੰ ਅੱਗ ਲਾਉਣ ਦੇ ਕੇਸ ਦਰਜ ਕੀਤੇ ਹਨ, ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਕਰਜ਼ੇ ਚੁੱਕੇ ਕੇ ਪਰਾਲੀ ਨੂੰ ਖੇਤਾਂ ਅੰਦਰ ਹੀ ਵਾਹਿਆ ਹੈ। ਜੋ 2500 ਰੁਪਏ ਪ੍ਰਤੀ ਏਕੜ ਦਾ ਦੇਣ ਦਾ ਐਲਾਨ ਕੀਤਾ ਸੀ, ਉਨ੍ਹਾਂ ਨੂੰ ਸਰਕਾਰ ਨੇ ਅਜੇ ਤੱਕ ਇਕ ਵੀ ਰੁਪਇਆ ਨਹੀਂ ਦਿੱਤਾ।

ਪੰਜਾਬ ਦਾ ਕਿਸਾਨ ਪਹਿਲਾਂ ਹੀ ਬਹੁਤ ਕਰਜਾਈ ਹੋ ਚੁੱਕਾ ਹੈ ਅਤੇ ਸਰਕਾਰ ਹੋਰ ਵੀ ਕਰਜਾਈ ਕਰਨ ਲਈ ਕਿਸਾਨਾਂ ਨੂੰ ਮਜਬੂਰ ਕਰ ਰਹੀ ਹੈ। ਪ੍ਰਤੀ ਏਕੜ ਪਰਾਲੀ ਨੂੰ ਖੇਤਾਂ ਅੰਦਰ ਵਾਹੁਣ ਲਈ ਕਰੀਬ 6000 ਰੁਪਇਆਂ ਖਰਚਾ ਆਉਂਦਾ ਹੈ ਪਰ ਇਸ ਸਰਕਾਰ ਨੇ 2500 ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਉਹ ਵੀ ਫਾਰਮ ਭਰਨ ਤੱਕ ਹੀ ਸੀਮਤ ਰਹਿ ਗਏ ਹਨ, ਕਿਸੇ ਵੀ ਕਿਸਾਨ ਨੂੰ ਇਕ ਰੁਪਇਆ ਨਹੀਂ ਦਿੱਤਾ ਗਿਆ।

ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਇਕ ਅਪੀਲ ਕੀਤੀ ਸੀ ਕਿ ਜਿਹੜੇ ਕਿਸਾਨ ਖੇਤਾਂ ਅੰਦਰ ਅੱਗ ਨਹੀਂ ਲਾਉਣਗੇ ਉਨ੍ਹਾਂ ਨੂੰ ਸਰਕਾਰ 2500 ਰੁਪਏ ਦੇਵੇਗੀ ਅਤੇ ਸਰਕਾਰ ਨੇ ਕਿਸਾਨਾਂ ਦੇ ਫਾਰਮ ਵੀ ਭਰਾ ਲਏ ਸੀ ਪਰ ਅੱਜ ਤੱਕ ਉਹ ਫਾਰਮ ਦਫਤਰਾਂ ਦੀਆਂ ਫਾਈਲਾਂ ਵਿਚ ਹੀ ਰਹਿ ਗਏ ਹਨ ਪਰ ਕਿਸਾਨ ਨੂੰ ਕੋਈ ਵੀ ਪੈਸਾ ਸਰਕਾਰ ਨੇ ਨਹੀਂ ਦਿੱਤਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।